ਅਗਲੇ 5 ਦਿਨ ਲੋਕਾਂ ਨੂੰ ਸਤਾਵੇਗੀ ਕੜਾਕੇ ਦੀ ਗਰਮੀ, 47 ਡਿਗਰੀ ਤੋਂ ਪਾਰ ਪਹੁੰਚੇਗਾ ਪਾਰਾ,

ਜੇਠ ਮਹੀਨੇ ’ਚ ਹੀ ਤੇਜ਼ ਗਰਮੀ ਅਤੇ ਲੂ ਦੇ ਸੇਕੇ ਨੇ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਦਿਨ ਦਾ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ, ਜਿਸ ਨੇ ਲੋਕਾਂ ਨੂੰ ਝੁਲਸਾ ਦਿੱਤਾ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਗਰਮੀ ’ਚ ਭਾਰੀ ਇਜ਼ਾਫ਼ਾ ਵੇਖਣ ਨੂੰ ਮਿਲਿਆ ਹੈ। ਕੜਕਦੀ ਧੁੱਪ ਨਾਲ ਚੱਲਣ ਵਾਲੇ ਲੂ ਦੇ ਗਰਮ ਥਪੇੜਿਆਂ ਨੇ ਜਿੱਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ, ਉੱਥੇ ਧਨਾਢ ਪਰਿਵਾਰਾਂ ਨੇ ਗਰਮੀ ਦੇ ਮੱਦੇਨਜ਼ਰ ਠੰਢੇ ਪਹਾੜੀ ਇਲਾਕਿਆਂ ਵੱਲ ਨੂੰ ਚਾਲੇ

ਪਾਉਣੇ ਸ਼ੁਰੂ ਕਰ ਦਿੱਤੇ ਹਨ। ਦਿਨ ਵੇਲੇ 42 ਤੋ 43 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ ਹੈ। ਜਿਹੜਾ ਕਿ ਪਿਛਲੀਆਂ ਗਰਮੀਆਂ ਦੇ ਮੁਕਾਬਲੇ ਥੋੜਾ ਜ਼ਿਆਦਾ ਦੱਸਿਆ ਜਾਂਦਾ ਹੈ। ਗਰਮੀ ਦਾ ਕਹਿਰ ਦਿਨੋਂ-ਦਿਨ ਵੱਧਣ ਕਾਰਨ ਬਹੁਤੇ ਲੋਕਾਂ ਵੱਲੋਂ ਹੁਣ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਪਰਹੇਜ ਕਰਨ ਕਾਰਨ ਬਾਜ਼ਾਰ ਸੁੰਨੇ ਦਿਖਾਈ ਦੇਣ ਲੱਗੇ ਹਨ, ਜਿਸ ਕਾਰਨ ਕਈ ਲੋਕਾਂ ਦੇ ਕੰਮਕਾਰ ’ਤੇ ਵੀ ਗਰਮੀ ਦਾ ਮਾੜਾ ਅਸਰ ਹੋਣ ਲੱਗਿਆ ਹੈ।ਜੇਕਰ ਆਉਣ ਵਾਲੇ ਦਿਨਾਂ ’ਚ ਤੱਤੀ ਲੂ ਇਸ ਤਰ੍ਹਾਂ ਹੀ ਚੱਲਦੀਆਂ ਰਹੀਆਂ ਤਾਂ ਇਸ ਨਾਲ ਨਰਮੇ ਦੀ

ਫ਼ਸਲ ਨੂੰ ਨੁਕਸਾਨ ਹੋਣ ਦਾ ਖਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ। ਤੇਜ਼ ਗਰਮੀ ਨੂੰ ਵੇਖ ਕੇ ਲੋਕ ਪਹਿਲਾਂ ਹੀ ਇਸ ਗੱਲੋਂ ਚਿੰਤਤ ਹਨ ਕਿ ਜੇਕਰ ਮਈ ਮਹੀਨੇ ’ਚ ਹੀ ਅਜਿਹੀ ਭਿਆਨਕ ਸਥਿਤੀ ਪੈਦਾ ਹੋ ਗਈ ਹੈ ਤਾਂ ਜੂਨ-ਜੁਲਾਈ ਜਦੋਂ ਗਰਮੀਆਂ ਦਾ ਮੌਸਮ ਆਪਣੇ ਸਿਖਰ ’ਤੇ ਹੋਵੇਗਾ ਉਸ ਸਥਿਤੀ ’ਚ ਕੀ ਹਾਲ ਹੋਵੇਗਾ।ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਲੂ ਚੱਲ ਸਕਦੀ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸੰਬੰਧੀ ਆਰੈਂਜ ਅਲਰਟ

ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਅਤੇ ਕਈ ਜ਼ਿਲ੍ਹਿਆਂ ’ਚ 45 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ। ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜਰੀ ਵੀ ਜਾਰੀ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *