ਅਪਾ/ਹਿਜ ਸਿੱਖ ਨੌਜਵਾਨ UP ਤੋਂ ਦਰਸ਼ਨਾਂ ਲਈ ਪਹੁੰਚਿਆ ਸ੍ਰੀ ਹਰਿਮੰਦਰ ਸਾਹਿਬ

[ad_1]





ਕਹਿੰਦੇ ਹਨ ਕਿ ਜੇਕਰ ਵਿਅਕਤੀ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਰੱਬ ਵੀ ਉਸ ਦੀ ਮਦਦ ਕਰਦਾ ਹੈ। ਅਜਿਹਾ ਹੀ ਇਸ ਸਿੰਘ ਨਾਲ ਹੋਇਆ ਹੈ। ਲੱਤਾਂ ਤੇ ਅਪਾਹਜ ਇਸ ਸਿੰਘ ਦੀ ਸ੍ਰੀ ਹਰਮੰਦਿਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਸੀ ਜਿਸ ਤੇ ਵਾਹਿਗੁਰੂ ਨੇ ਅਜਿਹੀ ਕ੍ਰਿਪਾ ਕੀਤੀ ਕਿ ਉਹ ਵੀਲਚੇਅਰ ਤੇ ਹੀ 600 ਕਿਲੋਮੀਟਰ ਦਾ ਸਫਰ ਕਰਕੇ ਦਰਬਾਰ ਸਾਹਿਬ ਆ ਪਹੁੰਚਿਆ। ਨੌਜਵਾਨ ਦਾ ਨਾ ਵਕੀਲ ਸਿੰਘ ਹੈ ਜੋ ਕਿ ਉਤਰਾਖੰਡ ਦੇ ਬਾਜਪੁਰ ਦਾ ਰਹਿਣ ਵਾਲਾ ਹੈ। ਵੀਲਚੇਅਰ ਤੇ ਸ੍ਰੀ ਹਰਮੰਦਿਰ ਸਾਹਿਬ ਪੁੱਜਣ ਤੇ ਐਸਜੀਪੀਸੀ ਦੇ ਮੈਂਬਰਾਂ ਨੇ ਉਸ ਦਾ

ਵਧੀਆ ਹਾਲ-ਚਾਲ ਪੁੱਛਿਆ ਅਤੇ ਕਿਸੇ ਵੀ ਸਹਾਇਤਾ ਲਈ ਕਿਹਾ ਹੈ। ਸ੍ਰੀ ਹਰਮੰਦਿਰ ਸਾਹਿਬ (Golden Temple) ਦੇ ਦਰਸ਼ਨ ਕਰਕੇ ਬਾਰੀ-ਬਾਗ ਹੋਏ ਵਕੀਲ ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਾਹਿਗੁਰੂ ਦੇ ਦਰਸ਼ਨ ਕਰਕੇ ਬਹੁਤ ਹੀ ਖੁਸ਼ ਹੈ ਅਤੇ ਆਪਣੇ-ਆਪ ਨੂੰ ਵਡਭਾਗਾ ਸਮਝਦਾ ਹੈ ਕਿ ਵਾਹਿਗੁਰੂ ਨੇ ਉਸ ਨੂੰ ਇਥੇ ਪਹੁੰਚਣ ਲਈ ਇੰਨੀ ਤਾਕਤ ਬਖਸ਼ੀ ਹੈ। ਉਸ ਨੇ ਦੱਸਿਆ ਕਿ ਉਹ ਲੱਤਾਂ ਤੋਂ ਅਪਾਹਜ ਹੈ ਪਰ ਫਿਰ ਵੀ ਵਾਹਿਗੁਰੂ ਦੀ ਮਿਹਰ ਸਦਕਾ ਉਤਰਾਖੰਡ ਦੇ ਗੁਰੂ ਘਰ ਵਿੱਚ ਤਨਦੇਹੀ ਨਾਲ ਸੇਵਾ ਨਿਭਾਅ ਰਿਹਾ ਹੈ।

ਵਕੀਲ ਸਿੰਘ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੋਈ ਹੈ ਕਿ ਮੈਂ ਗੁਰੂ ਘਰ ਪਹੁੰਚ ਕੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ। ਮੈਨੂੰ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਬਹੁਤ ਖੁਸ਼ੀ ਮਿਲ ਰਹੀ ਹੈ ਕਿ ਮੈਂ ਵਾਹਿਗੁਰੂ ਦੇ ਦਰ ਤੇ ਪਹੁੰਚ ਗਿਆ ਹੈ।ਵਕੀਲ ਸਿੰਘ ਨੇ ਦੱਸਿਆ ਕਿ ਉਹ ਬਾਜਪੁਰ (ਉਤਰਾਖੰਡ) ਤੋਂ 21 ਮਾਰਚ ਨੂੰ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ। ਉਪਰੰਤ ਅੱਜ 14 ਦਿਨਾਂ ਬਾਅਦ ਸ੍ਰੀ ਹਰਮੰਦਿਰ ਸਾਹਿਬ (Sri Harmandir Sahib) ਦੀ ਧਰਤੀ ਤੇ ਪਹੁੰਚਿਆ ਹੈ। ਉਸ ਨੇ ਦੱਸਿਆ ਕਿ ਇਨ੍ਹਾਂ 14 ਦਿਨਾ ਦੇ ਸਫਰ ਦੌਰਾਨ ਰਸਤੇ ਵਿੱਚ ਕਈ ਨਿਹੰਗ ਸਿੰਘਾਂ (Nihang Singh) ਨੇ ਉਸ ਦੀ ਮਦਦ ਕੀਤੀ। ਉਸ ਨੇ ਦੱਸਿਆ ਕਿ ਉਹ ਇਸ ਦੌਰਾਨ 500 ਕਿਲੋਮੀਟਰ ਦਾ ਸਫਰ ਤੈਅ ਕਰਕੇ ਇਥੇ ਪਹੁੰਚਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *