ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ 3 ਮੁਲਜ਼ਮ ਕੀਤੇ ਕਾਬੂ

ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰਿਆਂ ਨੂੰ ਫੜਨ ਵਿੱਚ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕਾਬੂ ਕੀਤਾ ਹੈ ਜੋ ਰਾਤ ਸਮੇਂ ਪੈਦਲ ਲੋਕਾਂ ਨੂੰ ਰੋਕ ਕੇ ਲੁੱਟਾਂ-ਖੋਹਾਂ ਕਰਦੇ ਸਨ। ਮੁਲਜ਼ਮਾਂ ਕੋਲੋਂ 02 ਪਿਸਟਲ .32 ਬੋਰ ਸਮੇਤ 05 ਰੋਂਦ ਜਿੰਦਾ, 01 ਲੌਹੇ ਦੀ ਕਿਰਚ ਅਤੇ ਇੱਕ ਖਿਡੌਣਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਖਿਲਾਫ ਵੱਖ-ਵੱਖ ਜਿਲਿਆਂ ਦੇ ਵਿੱਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ADCP ਸਿਟੀ-2, ਨੇ ਦੱਸਿਆਂ ਕਿ ਥਾਣਾ ਏਅਰਪੋਰਟ ਦੀ ਪੁਲਿਸ ਗਸ਼ਤ ਦੌਰਾਨ ਸਿਚਦਰ ਤੋਂ ਮੜੀਆ ਵੱਲ ਜਾ ਰਹੀ ਸੀ। ਜਿੱਥੇ ਉਸ ਨੇ ਸਾਹਮਣੇ ਤੋਂ ਤਿੰਨ ਨੌਜਵਾਨਾਂ ਨੂੰ ਆਉਂਦੇ ਦੇਖਿਆ। ਪੁਲਿਸ ਨੂੰ ਦੇਖ ਕੇ ਨੌਜਵਾਨ ਡਰ ਗਏ ਅਤੇ ਕੱਚੀ ਸੜਕ ਵੱਲ ਭੱਜ ਗਏ। ਜਿਸਦੇ ਬਾਅਦ ਪੁਲਿਸ ਨੇ ਪਿੱਛਾ ਕਰਕੇ ਇੱਕ ਦੋਸ਼ੀ ਨੂੰ ਤੁਰੰਤ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ ਬਰਾਮਦ ਹੋਇਆ ਹੈ

ਉਸ ਤੋਂ ਬਾਅਦ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇੱਕ 32 ਬੋਰ ਦਾ ਪਿਸਤੌਲ ਅਤੇ ਇੱਕ ਲੋਹੇ ਦੀ ਕਿਰਚ ਬਰਾਮਦ ਕੀਤੀ ਗਈ। ਪੁਲਿਸ ਨੇ ਜਾਂਚ ਕੀਤੀ ਅਤੇ ਅੱਗੇ ਤਫਤੀਸ਼ ਕਰਦਿਆਂ ਹੋਇਆਂ ਦੋ ਹੋਰ ਦੋਸ਼ੀਆਂ ਸਾਗਰ ਸ਼ਰਮਾਂ ਉਰਫ਼ ਚੋਪੜਾ ਪੁੱਤਰ ਨਰਿੰਦਰ ਕੁਮਾਰ ਵਾਸੀ ਪਿੰਡ ਧਿਆਨਪੁਰ, ਜਿਲ੍ਹਾ ਗੁਰਦਾਸਪੁਰ ਅਤੇ ਮਦਨ ਮਸੀਹ ਵਾਸੀ ਗੁਰਦਾਸਪੁਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 32 ਬੋਰ ਦਾ ਇੱਕ ਹੋਰ ਪਿਸਤੌਲ ਬਰਾਮਦ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *