ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼ ਪੰਜਾਬ ’ਚ ਪੂਰੇ ਹਫ਼ਤੇ ਮੀਂਹ ‘ਤੇ ਬਰਫ਼ਬਾਰੀ ਦੀ ਸੰਭਾਵਨਾ

ਪੰਜਾਬ ਵਿੱਚ ਮੁੜ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਤੜਕੇ ਤੇਜ਼ ਹਵਾਵਾਂ ਚੱਲੀਆਂ ਅਤੇ ਬੱਦਲਵਾਈ ਵੀ ਨਜ਼ਰ ਆਈ। ਤੇਜ਼ ਹਵਾਵਾਂ ਚੱਲਣ ਕਾਰਨ ਮੁੜ ਤੋਂ ਮੌਸਮ ਵਿੱਚ ਠੰਢਕ ਮਹਿਸੂਸ ਕੀਤੀ ਗਈ।ਇਸ ਤੋਂ ਇਲਾਵਾ ਉੱਤਰ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵਿੱਚ 22 ਫਰਵਰੀ ਤੱਕ ਮੌਸਮ ਖ਼ਰਾਬ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। 18 ਫਰਵਰੀ ਤੋਂ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਵਾਲੀਆਂ ਪੌਣਾਂ ਪੱਛਮੀ ਹਿਮਾਲਿਆ ਖੇਤਰ ਤੇ

ਉਸ ਦੇ ਨਾਲ ਲੱਗੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਐਤਵਾਰ ਸ਼ਾਮ ਤੋਂ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਵੀ ਠੰਢ ਦਾ ਅਸਰ ਵਧ ਗਿਆ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ 18 ਫਰਵਰੀ ਨੂੰ ਇਕ-ਦੋ ਥਾਵਾਂ, 19 ਫਰਵਰੀ ਨੂੰ ਕਈ ਥਾਵਾਂ, 20 ਅਤੇ 21 ਫਰਵਰੀ ਨੂੰ ਕੁਝ ਥਾਵਾਂ ਅਤੇ 22 ਫਰਵਰੀ ਨੂੰ ਇਕ-ਦੋ ਥਾਵਾਂ ‘ਤੇ ਹਲਕੀ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 19 ਫਰਵਰੀ ਨੂੰ ਕਈ ਥਾਵਾਂ ‘ਤੇ, 20 ਅਤੇ 21 ਫਰਵਰੀ ਨੂੰ ਕੁਝ ਥਾਵਾਂ ‘ਤੇ ਅਤੇ 22 ਫਰਵਰੀ ਨੂੰ ਇੱਕ-ਦੋ ਥਾਵਾਂ ‘ਤੇ ਹਲਕੀ ਤੋਂ ਮੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *