ਆਂਗਣਵਾੜੀ ਕੇਂਦਰਾਂ ਨੂੰ ਲੇ ਕੇ ਮਾਨ ਸਰਕਾਰ ਦਾ ਵੱਡਾ ਐਲਾਨ, 1240 ਸੈਂਟਰਾਂ ਲਈ ਨਵੇਂ ਹੁਕਮ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ

ਦਿੱਤਾ ਜਾਂਦਾ मी ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ

ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *