ਆਸ਼ਕ ਨੇ ਮਾ ਰ’ ਤੀ ਸਹੇਲੀ, ਫ਼ਿਲਮੀ ਅੰਦਾਜ਼ ‘ਚ ਵਾ ਰ ਦਾਤ ਨੂੰ ਦਿੱਤਾ ਸੀ ਅੰਜਾਮ

ਲੁਧਿਆਣਾ ਦੇ ਡਿਵੀਜ਼ਨ ਨੰਬਰ ਤਿੰਨ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਜਿਮ ਤੋਂ ਘਰ ਆ ਰਹੀ ਇੱਕ ਮਹਿਲਾ ਨੂੰ ਪਿੱਛੋਂ ਜਾਇਲੋ ਕਾਰ ਨੇ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ ਮਹਿਲਾ ਦੀ ਹਸਪਤਾਲ ਜਾਂਦੇ ਸਮੇਂ ਰਸਤੇ ਵਿੱਚ ਮੌ ਤ ਹੋ ਗਈ ਸੀ। ਇਸ ਮਾਮਲੇ ਵਿੱਚ ਹੁਣ ਇੱਕ ਸਨਸਨੀਖੇਜ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ । ਪਰ ਪੁਲਿਸ ਨੂੰ ਮੌ ਤ ਦੀ ਘਟਨਾ ਵਿੱਚ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ

ਕੀਤੀ। ਜਾਂਚ ਤੋਂ ਬਾਅਦ ਜਦੋਂ ਸੱਚ ਸਾਹਮਣੇ ਆਇਆ ਤਾਂ ਉਸਨੇ ਸਭ ਦੇ ਹੋਸ਼ ਉਡਾ ਦਿੱਤੇ।ਇਸ ਸਬੰਧੀ ਪੁਲਿਸ ਤੇ ਏਡੀਸੀਪੀ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਸਵੀਟੀ ਅਰੋੜਾ ਦੀ ਮੌ ਤ ਕੋਈ ਅਚਾਨਕ ਹਾਦਸਾ ਨਹੀਂ ਬਲਕਿ ਕਤਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਕਤਲ ਨੂੰ ਹਾਦਸਾ ਬਣਾ ਕੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਿਆ ਕਿ ਸਵੀਟੀ ਅਰੋੜਾ ਦੇ ਲਖਵਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਨਾਲ ਨਜਾਇਜ਼ ਸਬੰਧ ਸੀ ਅਤੇ ਉਹ ਲਖਵਿੰਦਰ ਸਿੰਘ ‘ਤੇ ਵਿਆਹ ਕਰਨ ਦਾ ਦਬਾਅ ਬਣਾ ਰਹੀ ਸੀ। ਪਰ ਲਖਵਿੰਦਰ ਸਿੰਘ

ਉਸ ਨਾਲ ਵਿਆਹ ਨਹੀਂ ਕਰਵਾਉਣਾ ਚਾਹੁੰਦਾ ਸੀ।ਜਾਂਚ ਵਿੱਚ ਸਾਹਮਣੇ ਆਇਆ ਕਿ ਲਖਵਿੰਦਰ ਸਿੰਘ ਨੇ ਆਪਣੇ ਸਾਥੀ ਕੁਲਵਿੰਦਰ ਅਤੇ ਅਜਮੇਰ ਨਾਲ ਸਵੀਟੀ ਅਰੋੜਾ ਦੀ ਵੱਖ-ਵੱਖ ਗੱਡੀਆਂ ਵਿੱਚ ਰੈਕੀ ਕੀਤੀ ਅਤੇ ਉਸ ਤੋਂ ਬਾਅਦ 11 ਤਰੀਕ ਨੂੰ ਸਵੇਰੇ ਮੌਕਾ ਦੇਖ ਕੇ ਜਾਇਲੋ ਕਾਰ ਨਾਲ ਉਸਨੂੰ ਟੱਕਰ ਮਾਰ ਕੇ ਮੌਤ  ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਵੱਖ-ਵੱਖ ਪਹਿਲੂਆਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ, ਜਿਸ ਤੋਂ ਬਾਅਦ ਕਤਲ ਦੀ ਇਸ ਵਾਰਦਾਤ ਦਾ ਪਰਦਾਫਾਸ਼ ਹੋਇਆ ਹੈ। ਮੁਲਜ਼ਮ ਲਖਵਿੰਦਰ ਅਤੇ ਕੁਲਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਫਰਾਰ ਮੁਲਜ਼ਮ ਅਜਮੇਰ ਦੀ ਭਾਲ ਜਾਰੀ ਹੈ। ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *