ਉਰਫੀ ਜਾਵੇਦ ਅਕਸਰ ਆਪਣੇ ਵੱਖਰੇ ਡਰੈਸਿੰਗ ਸੈਂਸ ਅਤੇ ਸਟਾਈਲ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਉਹ ਅਕਸਰ ਆਪਣੇ ਲੁੱਕ ਨੂੰ ਲੈ ਟ੍ਰੋਲ ਵੀ ਹੁੰਦੀ ਰਹਿੰਦੀ ਹੈ। ਆਪਣੇ ਅਜੀਬੋ-ਗਰੀਬ ਪਹਿਰਾਵੇ ਕਾਰਨ ਸੁਰਖੀਆਂ ‘ਚ ਰਹਿਣ ਵਾਲੀ ਉਰਫੀ ਜਾਵੇਦ ਹੁਣ ਫਿਲਮਾਂ ‘ਚ ਆਪਣੀ ਕਿਸਮਤ ਅਜ਼ਮਾਉਣ ਜਾ ਰਹੀ ਹੈ। ਖਬਰ ਹੈ ਕਿ ਉਰਫੀ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ।
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਸੋਸ਼ਲ ਮੀਡੀਆ ਸੰਨਸੈਸ਼ਨ ਉਰਫੀ ਜਾਵੇਦ ਦਿਬਾਕਰ ਬੈਨਰਜੀ ਦੀ ਆਉਣ ਵਾਲੀ ਫਿਲਮ ‘ਐਲਐਸਡੀ 2’ ਨਾਲ ਐਕਟਿੰਗ ਦੀ ਦੁਨੀਆ ‘ਚ ਐਂਟਰੀ ਕਰਨ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ਦਾ ਦਰਸ਼ਕ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ ਅਤੇ ਹੁਣ ਇਹ ਫਿਲਮ 19 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਲਈ ਤਿਆਰ ਹੈ।ਐਲਐਸਡੀ 2’ ਇੱਕ ਅਜਿਹੀ ਫਿਲਮ ਹੋਵੇਗੀ ਜੋ ਇੰਟਰਨੈੱਟ ਦੀ ਦੁਨੀਆ ਵਿੱਚ ਜਿੱਥੇ ਸੋਸ਼ਲ ਮੀਡੀਆ ਦਾ ਵੱਡਾ ਪ੍ਰਭਾਵ ਹੈ, ਵਿੱਚ ਪਿਆਰ ਦੀ ਕਹਾਣੀ ਲੈ ਕੇ ਆਵੇਗੀ।
ਇਹ ਫਿਲਮ ਪਿਆਰ ਅਤੇ ਰਿਸ਼ਤੇ ਨੂੰ ਡਿਜੀਟਲ ਰੂਪ ਵਿੱਚ ਦਰਸਾਉਂਦੀ ਇੱਕ ਕਾਮੁਕ ਡਰਾਮਾ ਹੋਵੇਗੀ। ਆਪਣੀ ਵਿਲੱਖਣ ਫੈਸ਼ਨ ਸੈਂਸ ਅਤੇ ਸੋਸ਼ਲ ਮੀਡੀਆ ‘ਤੇ ਮੌਜੂਦਗੀ ਲਈ ਜਾਣੀ ਜਾਂਦੀ ਉਰਫੀ ਜਾਵੇਦ ਨੂੰ ਇਸ ਫਿਲਮ ਵਿੱਚ ਦੇਖਣਾ ਬਹੁਤ ਦਿਲਚਸਪ ਹੋਵੇਗਾ ਕਿਉਂਕਿ ਫਿਲਮ ਦਾ ਵਿਸ਼ਾ ਉਸ ਦੀ ਸ਼ਖਸੀਅਤ ਨਾਲ ਬਿਲਕੁਲ ਮੇਲ ਖਾਂਦਾ ਹੈ। ‘ਐਲਐਸਡੀ 2’ 2010 ਵਿੱਚ ਰਿਲੀਜ਼ ਹੋਈ ਫਿਲਮ ‘ਐਲਐਸਡੀ’ ਦਾ ਸੀਕਵਲ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ