ਔਰਤ ਨੂੰ ਨਗਨ ਘੁਮਾਉਣ ਦੇ ਮਾਮਲੇ ‘ਚ 3 ਗ੍ਰਿਫ਼ਤਾਰ

ਜ਼ਿਲ੍ਹਾ ਤਰਨਤਾਰਨ ਦੇ ਵਲਟੋਹਾ ਵਿਚ ਮਹਿਲਾ ਨੂੰ ਨਗਨ ਹਾਲਤ ਵਿਚ ਘੁਮਾਉਣ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਵਲਟੋਹਾ ਪੁਲਿਸ ਵਲੋਂ ਉਕਤ ਮਾਮਲੇ ਵਿਚ 5 ਲੋਕਾਂ ਵਿਰੁਧ 354, 354-B, 354-D, 323 ਅਤੇ 149 ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਦਰਅਸਲ ਧੀ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਕੇ ਘੁਮਾਉਣ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਲੜਕੇ ਦੀ ਮਾਂ ਨੂੰ ਨਿਰਵਸਤਰ ਕਰ ਕੇ ਘੁਮਾਉਣ ਤੋਂ ਬਾਅਦ ਉਹ ਸੜਕਾਂ ‘ਤੇ ਉਸ ਦਾ ਪਿੱਛਾ ਕਰਦੇ

ਹੋਏ ਵੀਡੀਓ ਬਣਾਉਂਦੇ ਰਹੇ। ਜਦੋਂ 55 ਸਾਲਾ ਮਾਂ ਅਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ।ਉਹ ਅਰਧ-ਨਗਨ ਹਾਲਤ ਵਿਚ ਅਪਣੇ ਆਪ ਨੂੰ ਬਚਾਉਣ ਲਈ ਦੁਕਾਨਾਂ ਵਿਚ ਵੀ ਲੁਕੀ। ਦੋਸ਼ੀ ਮੋਬਾਈਲ ‘ਤੇ ਵੀਡੀਉ ਬਣਾ ਕੇ ਉਸ ਦਾ ਪਿੱਛਾ ਕਰਦੇ ਰਹੇ। ਬਾਅਦ ਵਿਚ ਮੁਲਜ਼ਮ ਨੇ ਵੀਡੀਉ ਵਾਇਰਲ ਕਰ ਦਿਤੀ। ਇਸ ਤੋਂ ਪਹਿਲਾਂ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਸੀ। ਵੀਡੀਉ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਹੈ।

ਇਸ ਘਟਨਾ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਕਾਰਵਾਈ ਕੀਤੀ ਹੈ। ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ‘ਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਹਿਲਾ ਕਮਿਸ਼ਨ ਨੇ ਹੁਣ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ‘ਚ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ।

ਔਰਤ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੂਦ ਪੁਲਿਸ ਨੂੰ ਕੇਸ ਦਰਜ ਕਰਨ ਵਿਚ 4 ਦਿਨ ਲੱਗ ਗਏ। ਵਲਟੋਹਾ ਪੁਲਿਸ ਨੂੰ ਦਿਤੇ ਬਿਆਨ ‘ਚ ਪੀੜਤ ਮਹਿਲਾ ਨੇ ਦਸਿਆ ਕਿ ਉਸ ਦੇ ਬੇਟੇ ਨੇ ਇਕ ਮਹੀਨਾ ਪਹਿਲਾਂ ਗੁਆਂਢ ‘ਚ ਰਹਿਣ ਵਾਲੀ ਇਕ ਲੜਕੀ ਨਾਲ ਕੋਰਟ ਮੈਰਿਜ ਕੀਤਾ ਸੀ। ਉਸ ਨੇ 24 ਫਰਵਰੀ ਨੂੰ ਘਰ ਛੱਡ ਦਿਤਾ ਅਤੇ 9 ਮਾਰਚ ਨੂੰ ਵਿਆਹ ਕਰਵਾ ਲਿਆ। ਇਸੇ ਰੰਜਿਸ਼ ‘ਚ 31 ਮਾਰਚ ਦੀ ਸ਼ਾਮ ਨੂੰ ਲੜਕੀ ਦੇ ਭਰਾ ਅਤੇ ਮਾਂ ਸਮੇਤ ਕੁੱਝ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਉਸ ਨਾਲ ਬਦਸਲੂਕੀ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ
ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *