[ad_1]
ਅਮਰੀਕਾ (Punjabi Youth Died in America) ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਨਾਲ ਪਿੰਡ ਜਹੂਰਾ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 20 ਸਾਲ ਦਾ ਇਹ ਨੌਜਵਾਨ ॥ ਮਹੀਨਾ ਪਹਿਲਾਂ ਅਮਰੀਕਾ ਗਿਆ ਸੀ। ਨੌਜਵਾਨ 11 ਮਹੀਨੇ ਪਹਿਲਾਂ ਗਿਆ ਸੀ ਅਮਰੀਕਾਹੁਸ਼ਿਆਰਪੁਰ ਦੇ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਜਹੂਰਾ ਦੇ ਇਕ ਨੌਜਵਾਨ ਦੀ ਅਮਰੀਕਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮੌਤ
ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਜਹੂਰਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਕਰੀਬ 11 ਮਹੀਨੇ ਪਹਿਲੋਂ ਅਮਰੀਕਾ ਗਿਆ ਸੀ ਤੇ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਵਰਿੰਦਰ ਸਿੰਘ ਕੰਮ ਤੋਂ ਸਾਈਕਲ ‘ਤੇ ਵਾਪਸ ਨਿਕਲਿਆ ਤੇ ਮਿਸਵਾਕ ਵਿਖੇ ਹਾਈਵੇ ‘ਤੇ ਪਿਛੋਂ ਆਈ ਤੇਜ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ ‘ਤੇ ਹੀ ਵਰਿੰਦਰ ਸਿੰਘ ਦੀ ਮੌਤ ਹੋ ਗਈ।
ਸਰਕਾਰ ਨੂੰ ਮਾਪਿਆਂ ਨੇ ਕੀਤੀ ਮੰਗਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ ਸਿੰਘ ਕਰੀਬ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਵਰਿੰਦਰ ਸਿੰਘ ਦੀ ਮੌਤ ਦੀ ਖਬਰ ਮਿਲਣ ਤੇ ਪਿੰਡ ਜਹੁਰਾ `ਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਬਰਾਂ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ। ਕਿ ਮ੍ਰਿਤਕ ਦੀ ਲਾਸ਼ ਭਾਰਤ ਮੰਗਵਾਈ ਜਾਵੇ ਤਾਂ ਕਿ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]