ਕਾਰ ‘ਚ ਜਾ ਰਹੇ ਵਕੀਲ ‘ਤੇ ਚਲਾਈਆਂ ਗੋਲੀਆਂ

ਦੁਗਰੀ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਗੱਡੀ ਵਿੱਚ ਜਾ ਰਹੇ ਵਕੀਲ ਦਾ ਪਿੱਛਾ ਕਰ ਪੁਰਾਣੀ ਰੰਜਿਸ਼ ਦੇ ਚਲਦਿਆਂ ਫਾਇਰ ਕੀਤੇ ਗਏ। ਇਸ ਹਮਲੇ ਵਿੱਚ ਵਕੀਲ ਦੇ ਦੋ ਗੋਲੀਆਂ ਬਾਂਹ ਵਿੱਚ ਲੱਗੀਆਂ ਹਨ। ਜਿਸ ਤੋਂ ਬਾਅਦ ਜ਼ਖਮੀ ਹਾਲਤ ‘ਚ ਉਸ ਨੂੰ ਲੁਧਿਆਣਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਹੋਏ ਵਕੀਲ ਦੀ ਸ਼ਨਾਖਤ ਸੁਖਮੀਤ ਸਿੰਘ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ

ਜਿਲ੍ਹਾ ਅਦਾਲਤ ਵਿੱਚ ਹੀ ਪ੍ਰੈਕਟਿਸ ਕਰਦਾ ਹੈ। ਇਹ ਹਮਲਾ ਦੇਰ ਸ਼ਾਮ ਕੀਤਾ ਗਿਆ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ: ਉੱਥੇ ਹੀ ਮੌਕੇ ‘ਤੇ ਪਹੁੰਚ ਪੁਲਿਸ ਵੱਲੋਂ ਜਾਂਚ ਆਰੰਭ ਦਿੱਤੀ ਗਈ ਹੈ। ਜਿਸ ਨੂੰ ਲੈ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਕੀਲ ਉੱਪਰ ਹਮਲੇ ਦੀ ਘਟਨਾ ਨੂੰ ਦੁਗਰੀ ਮਾਰਕੀਟ ਦੇ ਫੇਸ ਵਨ ਚੌਂਕ ਵਿੱਚ ਅੰਜਾਮ ਦਿੱਤਾ ਗਿਆ। ਉਹਨਾਂ ਨੇ ਇਹ ਵੀ ਕਿਹਾ ਕੀ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਵੀ ਗ੍ਰਿਫ਼ਤਾਰੀ ਨਹੀਂ ਹੋਈ।ਵਕੀਲ ਨੇ ਖੁਦ ਕਰਵਾਈ ਐਫ਼.ਆਈ.ਆਰ.: ਏਸੀਪੀ ਨੇ ਦੱਸਿਆ ਕਿ ਜ਼ਖਮੀ ਵਕੀਲ ਖੁਦ ਹੀ ਉਹਨਾਂ ਕੋਲ

ਰਿਪੋਰਟ ਲਿਖਾਉਣ ਲਈ ਪਹੁੰਚੇ ਸਨ । ਜਿਸ ਤੋਂ ਬਾਅਦ ਤੁਰੰਤ ਉਹਨਾਂ ਨੂੰ ਡੀਐਮਸੀ ਹਸਪਤਾਲ ਭੇਜਿਆ ਗਿਆ । ਉਹਨਾਂ ਕਿਹਾ ਕਿ ਮੁੱਡਲੀ ਜਾਣਕਾਰੀ ਵਿੱਚ ਇਹ ਵੀ ਪਤਾ ਲੱਗ ਸਕਿਆ ਹੈ ਕਿ ਉਹਨਾਂ ਦਾ ਆਪਣੇ ਸਹੁਰੇ ਪਰਿਵਾਰ ਦੇ ਨਾਲ ਕੋਈ ਝਗੜਾ ਚੱਲ ਰਿਹਾ ਹੈ ਅਤੇ ਪੁਲਿਸ ਨੂੰ ਇਸ ਗੱਲ ਦਾ ਵੀ ਸ਼ੱਕ ਹੈ ਕਿ ਇਹ ਹਮਲਾ ਉਸਦੇ ਸਹੁਰੇ ਪਰਿਵਾਰ ਵੱਲੋਂ ਵੀ ਕਰਵਾਇਆ ਹੋ ਸਕਦਾ ਹੈ।ਜਿਸ ਨੂੰ ਲੈ ਕੇ ਪੁਲਿਸ ਡੂੰਘਾਈ ਨਾਲ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *