ਕਾਰ ਨੂੰ ਬਚਾਉਂਦੇ ਟਰੱਕ ਡਰਾਈਵਰ ਨੇ ਮਾਰੀ ਬ੍ਰੇਕ, ਅਹਿਮਦਾਬਾਦ ਤੋਂ ਲੋਡ ਹੋ ਕੇ ਆ ਰਿਹਾ ਸੀ ਟਰੱਕ

ਬੀਤੀ ਦੇਰ ਰਾਤ ਗੁਰਦਾਸਪੁਰ ਦੇ ਬੱਬਰੀ ਬਾਈਪਾਸ ‘ਤੇ ਇੱਕ ਕਾਰ ਨਾਲ ਟੱਕਰ ਹੋਣ ਤੋਂ ਬਚਾਉਣ ਦੀ ਕੋਸ਼ਿਸ਼ ਵਿੱਚ ਟਮਾਟਰਾਂ ਨਾਲ ਭਰਿਆ ਟਰੱਕ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ। ਹਾਲਾਂਕਿ ਟ੍ਰਕ ਪਲਟਣ ਦੇ ਬਾਵਜੂਦ ਡਰਾਈਵਰ ਡਰਾਈਵਰ ਬਾਲ ਬਾਲ ਬਚ ਗਿਆ ਤੇ ਉਸ ਦੇ ਮਾਮੂਲੀ ਸੱਟਾਂ ਹੀ ਲੱਗੀਆਂ ਹਨ ਪਰ ਟਮਾਟਰ ਖਰਾਬ ਹੋਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਕ ਡਰਾਈਵਰ ਦੇ ਹੈਲਪਰ ਰੇਸ਼ਮ ਨੇ ਦੱਸਿਆ

ਕਿ ਉਹ ਅਹਿਮਦਾਬਾਦ ਤੋਂ ਟਮਾਟਰਾਂ ਨਾਲ ਭਰਿਆ ਟਰੱਕ ਲੋਡ ਕਰਕੇ ਆ ਰਹੇ ਸੀ ਕਿ ਬੱਬਰੀ ਬਾਈਪਾਸ ਨੇੜੇ ਇਕ ਕਾਰ ਅਚਾਨਕ ਅੱਗੇ ਆ ਗਈ ਜਿਸ ਨਾਲ ਟੱਕਰ ਹੋਣ ਤੋਂ ਬਚਾਉਣ ਲਈ ਡਰਾਈਵਰ ਨੂੰ ਇਕਦਮ ਬਰੇਕ ਲਗਾਉਣੀ ਪਈ। ਜਿਸ ਕਾਰਨ ਟਰੱਕ ਦਾ ਸੰਤੁਲਨ ਵਿਗੜ ਗਿਆ ਅਤੇ ਟਰੱਕ ਪਲਟ ਗਿਆ ਅਤੇ ਉਹ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ।ਉਸਨੇ ਦੱਸਿਆ ਕਿ ਟਰੱਕ ਨੂੰ ਪਲਟਦਾ ਦੇਖਣ ਦੇ ਬਾਵਜੂਦ ਕਾਰ ਚਾਲਕ

ਬਿਨਾਂ ਰੁਕੇ ਗੁਰਦਾਸਪੁਰ ਸ਼ਹਿਰ ਵੱਲ ਨੂੰ ਨਿਕਲ ਗਿਆ ਜਦ ਕਿ ਟਮਾਟਰ ਸੜਕ ਤੇ ਬਿਖਰਨ ਕਾਰਨ ਉਹਨਾਂ ਦਾ ਲਗਭਗ ਚਾਰ ਪੰਜ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਦੂਸਰਾ ਟਰੱਕ ਬੁਲਾ ਕੇ ਸਾਮਾਨ ਸ਼ਿਫਟ ਕੀਤਾ ਗਿਆ ਅਤੇ ਆਵਾਜਾਈ ਨੂੰ ਬਹਾਲ ਕਰਵਾ ਦਿੱਤਾ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *