ਗੁਜਰਾਤ ਤੋਂ ਜੰਮੂ-ਕਸ਼ਮੀਰ ਦੇ ਪਾਖਰਪੋਰਾ ਵੱਲ ਪੁਰਾਣੀ ਕਾਰ ਵੇਚਣ ਜਾ ਰਹੇ ਵਿਅਕਤੀ ਸਮੇਤ ਦੋ ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 3 ਵਜੇ ਸੈਕਟਰ 78-79 ਦੇ ਲਾਈਟ ਪੁਆਇੰਟ ਨੇੜੇ ਵਾਪਰਿਆ। ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਨੇ ਪਾਖਰਪੋਰਾ ਨਿਵਾਸੀ ਦੀ ਇਨੋਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਇਨੋਵਾ ਹਵਾ ‘ਚ 20 ਫੁੱਟ ਉੱਛਲ ਕੇ ਜ਼ਮੀਨ ‘ਤੇ ਜਾ ਡਿੱਗੀ।
ਇਸ ਹਾਦਸੇ ‘ਚ ਇਨੋਵਾ ਕਾਰ ਚਾਲਕ 40 ਸਾਲਾ ਮੁਹੰਮਦ ਅਸਲਮ ਮੀਰ ਵਾਸੀ ਜੰਮੂ-ਕਸ਼ਮੀਰ ਕਾਰ ਡੀਲਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਕਾਰਪੀਓ ਸਵਾਰ 21 ਸਾਲਾ ਆਰੀਅਨ ਸ਼ਰਮਾ ਜੋ ਕਿ ਡੀ.ਏ.ਵੀ ਕਾਲਜ ਦਾ ਸੈਕਟਰ 10 ਚੰਡੀਗੜ੍ਹ ਦਾ ਵਿਦਿਆਰਥੀ ਸੀ, ਦੀ ਸੋਹਾਣਾ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਆਰੀਅਨ ਸ਼ਰਮਾ ਸਕਾਰਪੀਓ ਚਲਾ ਰਹੇ ਅਰਜੁਨ ਦੇ ਨਾਲ ਬੈਠਾ ਸੀ ਸਕਾਰਪੀਓ ਗੱਡੀ ਚਲਾ ਰਹੇ ਅਰਜੁਨ ਅਤੇ ਉਸ ਦੇ ਦੋ ਦੋਸਤ ਵੀ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਰੇ ਦੋਸਤ ਕੁੱਲੂ, ਹਿਮਾਚਲ ਦੇ ਰਹਿਣ ਵਾਲੇ ਦੱਸੇ ਜਾ
ਰਹੇ ਹਨ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਵਿਦਿਆਰਥੀ ਰਾਤ ਸਮੇਂ ਖਰੜ ਲਾਂਡਰਾ ਰੋਡ ’ਤੇ ਕਿਸੇ ਢਾਬੇ ’ਤੇ ਖਾਣਾ ਖਾਣ ਗਏ ਸਨ। ਰਾਤ ਦਾ ਖਾਣਾ ਖਾਣ ਤੋਂ ਬਾਅਦ ਸਾਰੇ ਚੰਡੀਗੜ੍ਹ ਸੈਕਟਰ 44 ਸਥਿਤ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸਨ। ਜਾਂਚ ਅਧਿਕਾਰੀ ਰਾਜਕੁਮਾਰ ਨੇ ਦੱਸਿਆ ਕਿ ਸਕਾਰਪੀਓ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਜਿਸ ਕਾਰਨ ਅਰਜੁਨ ਕਾਰ ‘ਤੇ ਕਾਬੂ ਗੁਆ ਬੈਠਾ ਅਤੇ ਸਾਹਮਣੇ ਤੋਂ ਆ ਰਹੀ ਇਨੋਵਾ ਨਾਲ ਟੱਕਰ ਮਾਰ ਦਿੱਤੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ