ਕੀ 29 ਫਰਵਰੀ ਤੋਂ ਬਾਅਦ ਨਹੀਂ ਚਲੇਗਾ Paytm RBI ਨੇ ਦਿੱਤੀ ਜਾਣਕਾਰੀ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਆਨਲਾਈਨ ਭੁਗਤਾਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਦਿੱਗਜ ਕੰਪਨੀ Paytm ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਬੁੱਧਵਾਰ ਨੂੰ ਭਾਰਤੀ ਰਿਜ਼ਰਵ ਬੈਂਕ ਨੇ ਡਿਜੀਟਲ ਭੁਗਤਾਨ ਅਤੇ ਵਿੱਤੀ ਸੇਵਾਵਾਂ ਪ੍ਰਦਾਨ ਕਰਨ ਵਾਲੀ ਕੰਪਨੀ Paytm ‘ਤੇ ਨਵੇਂ ਗਾਹਕਾਂ ਨੂੰ ਜੋੜਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮਤਲਬ ਕਿ ਹੁਣ ਕੋਈ ਵੀ ਨਵਾਂ ਗਾਹਕ PPBL ‘ਚ ਸ਼ਾਮਲ ਨਹੀਂ ਹੋ ਸਕੇਗਾ। ਕੇਂਦਰੀ ਬੈਂਕ ਨੇ ਕਿਹਾ ਹੈ ਕਿ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਆਰਬੀਆਈ ਨੇ ਇਹ ਹੁਕਮ 31 ਜਨਵਰੀ 2024 ਨੂੰ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਆਰਬੀਆਈ ਨੇ ਕੰਪਨੀ ਨੂੰ 29 ਫਰਵਰੀ ਤੋਂ ਬਾਅਦ ਮੌਜੂਦਾ ਗਾਹਕਾਂ ਦੇ ਖਾਤੇ ਵਿੱਚ ਰਕਮ ਜੋੜਨਾ ਬੰਦ ਕਰਨ ਦਾ ਹੁਕਮ ਵੀ ਦਿੱਤਾ ਹੈ। Paytm Payment Bank ਵਿੱਚ ਨਵੇਂ ਗਾਹਕਾਂ ਨੂੰ ਜੋੜਨ ‘ਤੇ ਪਾਬੰਦੀਆਂ ਲਗਾਉਣ ਤੋਂ ਇਲਾਵਾ ਆਰਬੀਆਈ ਨੇ ਇੱਕ ਆਦੇਸ਼ ਵੀ ਜਾਰੀ ਕੀਤਾ ਹੈ ਕਿ ਪੇਟੀਐਮ ਪੇਮੈਂਟ ਬੈਂਕ ਨੂੰ 29 ਫਰਵਰੀ 2024 ਤੋਂ ਬਾਅਦ ਕਿਸੇ ਵੀ ਗਾਹਕ ਦੇ ਖਾਤੇ, ਵਾਲਿਟ ਅਤੇ ਫਾਸਟੈਗ ਵਿੱਚ ਜਮ੍ਹਾ/ਟੌਪ-ਅੱਪ ਕਰਨ ਦੀ ਇਜਾਜ਼ਤ ਨਹੀਂ ਦਿੱਤੀ

ਜਾਵੇਗੀ।ਦੱਸ ਦੇਈਏ ਕਿ ਕੇਂਦਰੀ ਬੈਂਕ ਨੇ ਬੁੱਧਵਾਰ ਨੂੰ ਕਿਹਾ ਕਿ ਬੈਂਕ ਕਈ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ, ਜਿਸ ਦਾ ਖ਼ੁਲਾਸਾ ਇਕ ਰਿਪੋਰਟ ਵਿਚ ਹੋਇਆ ਹੈ। ਭਾਰਤੀ ਰਿਜ਼ਰਵ ਬੈਂਕ ਵਲੋਂ ਲਗਾਈ ਗਈ ਇਸ ਪਾਬੰਦੀ ਤੋਂ ਬਾਅਦ, ਗਾਹਕ ਆਪਣੇ ਖਾਤੇ ਵਿੱਚ ਪੈਸੇ ਜਮ੍ਹਾ ਨਹੀਂ ਕਰ ਸਕਣਗੇ ਅਤੇ ਨਾਲ ਹੀ RBI ਨੇ ਕਿਹਾ ਹੈ ਕਿ ਵਾਲਿਟ, ਫਾਸਟੈਗ ਅਤੇ NCMC ਕਾਰਡ ਨੂੰ ਵੀ ਟਾਪ-ਅੱਪ ਨਹੀਂ ਕੀਤਾ ਜਾਵੇਗਾ। ਹਾਲਾਂਕਿ ਗਾਹਕ ਨੂੰ ਪੈਸੇ ਕਢਵਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *