ਕੈਨੇਡਾ ਗਏ ਪੰਜਾਬੀ ਨੌਜਵਾਨ ਨਾਲ ਵਾਪਰ ਗਿਆ ਵੱਡਾ ਹਾਦਸਾ, ਪਰਿਵਾਰ ਨੇ ਪੰਜਾਬ ਤੇ ਭਾਰਤ ਸਰਕਾਰ ਨੂੰ ਕੀਤੀ ਮਦਦ ਦੀ ਅਪੀਲ

ਸੁਨਹਿਰੇ ਭਵਿੱਖ ਦੀ ਤਲਾਸ਼ ‘ਚ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।  ਮਾਮਲਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦਾ ਹੈ। ਜਿੱਥੋਂ ਦਾ 27 ਸਾਲਾ ਨੌਜਵਾਨ ਜੋ ਕਿ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਵਿਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਪਰ ਇਸ ਦੌਰਾਨ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਕਾਰਨ ਗੁਰਜੰਟ ਸਿੰਘ ਦੀ ਮੌਤ ਹੋ ਗਈ ਹੈ।

ਗੁਰਜੰਟ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਪਰਿਵਾਰ ਅਤੇ ਪਿੰਡ ਵਿਚ ਪਤਾ ਲੱਗਣ ਤੋਂ ਬਾਅਦ ਸੋਗ ਦੀ ਲਹਿਰ ਛਾ ਗਈ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਨੌਜਵਾਨ ਗੁਰਜੰਟ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਉਹਨਾਂ ਦੇ ਘਰ ਪਹੁੰਚ ਰਹੇ ਹਨ। ਇਸ ਮੌਕੇ ਗੱਲ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਪੁੱਤਰ ਗੁਰਜੰਟ ਸਿੰਘ ਬੇਹੱਦ ਮਿੱਠੇ ਸੁਭਾਵ ਦਾ ਮਾਲਕ ਸੀ। ਉਹ ਪਰਿਵਾਰ ਲਈ ਕੁੱਝ ਕਰਨਾ ਚਾਹੁੰਦਾ ਸੀ ਇਸ ਲਈ ਉਹ ਕੁਝ ਸਾਲ ਪਹਿਲਾਂ ਕੰਮ ਕਾਜ ਲਈ ਸਿੰਗਾਪੁਰ ਗਿਆ ਸੀ।

ਉਥੋਂ ਵਾਪਿਸ ਆਉਣ ਮਗਰੋਂ ਕਰੀਬ ਸੱਤ ਮਹੀਨੇ ਪਹਿਲਾਂ ਉਹ ਸਿੰਘਾਪੁਰ ਤੋਂ ਵਰਕ ਪਰਮਿਟ ਦੇ ਉੱਤੇ ਕੈਨੇਡਾ ਚਲਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਗੁਰਜੰਟ ਸਿੰਘ ਆਪਣੇ ਦੋ ਸਾਥੀਆਂ ਨਾਲ ਕਿਸੇ ਕੰਮ ਲਈ ਗਿਆ ਸੀ ਕਿ ਇਸ ਦੌਰਾਨ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਬੇਵਕਤੀ ਮੌਤ ਹੋ ਗਈ ਹੈ। ਉਹਨਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੇ ਲਈ ਉਪਰਾਲਾ ਕੀਤਾ ਜਾਵੇ ਤਾਂ ਜੋ ਉਹ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *