ਕੈਨੇਡਾ ਦੀ PR ਨੂੰ ਲੈਕੇ ਪੰਜਾਬੀਆਂ ਲਈ ਵੱਡੀ ਖਬਰ ! 3 ਹਜ਼ਾਰ ਪ੍ਰਵਾਸੀ ਹੋਣਗੇ ਪੱਕੇ

ਕੈਨੇਡਾ ਵਿਚ ਪੱਕੇ ਹੋਣ ਦੇ ਚਾਹਵਾਨ ਪੰਜਾਬੀਆਂ ਲਈ ਚੰਗੀ ਖ਼ਬਰ ਹੈ। ਐਕਸਪ੍ਰੈਸ ਐਂਟਰੀ ਦੇ ਤਾਜ਼ਾ ਡਰਾਅ ਦੌਰਾਨ 3 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡੀਅਨ ਪੀ.ਆਰ. ਲਈ ਅਰਜ਼ੀਆਂ ਦਾਇਰ ਕਰਨ ਦਾ ਸੱਦਾ ਦਿਤਾ ਗਿਆ ਹੈ। ਇਸ ਵਾਰ ਘੱਟੋ ਘੱਟ ਸੀ.ਆਰ.ਐਸ. 522 ਦਰਜ ਕੀਤਾ ਗਿਆ ਅਤੇ ਕਈ ਹਫ਼ਤੇ ਬਾਅਦ ਐਨੀ ਵੱਡੀ ਗਿਣਤੀ ਵਿਚ ਪੀ.ਆਰ. ਦੇ ਸੱਦੇ ਦਿਤੇ ਜਾ ਰਹੇ ਹਨ। ਐਕਸਪ੍ਰੈਸ ਐਂਟਰੀ ਦੇ ਤਾਜ਼ਾ ਡਰਾਅ ਵਿਚ ਸ਼ਾਮਲ ਜ਼ਿਆਦਾਤਰ ਪ੍ਰਵਾਸੀ ਕੈਨੇਡੀਅਨ ਤਜਰਬੇ ਵਾਲੇ ਦੱਸੇ ਜਾ ਰਹੇ ਹਨ। ਐਕਸਪ੍ਰੈਸ ਐਂਟਰੀ ਦਾ ਪਿਛਲਾ ਡਰਾਅ 24 ਅਪ੍ਰੈਲ ਨੂੰ ਕੱਢਿਆ

ਗਿਆ ਸੀ ਅਤੇ ਹੁਣ ਇਕ ਮਹੀਨੇ ਤੋਂ ਵੱਧ ਸਮੇਂ ਬਾਅਦ ਕੱਢੇ ਡਰਾਅ ਵਿਚ ਪ੍ਰੋਵਿੰਸ਼ੀਅਨ ਨੌਮਿਨੀ ਪ੍ਰੋਗਰਾਮ ਵਾਲੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਗ੍ਹਾ ਮਿਲੀ ਹੈ ਜੋ ਪਹਿਲਾਂ ਹੀ ਟੈਂਪਰੇਰੀ ਰੈਜ਼ੀਡੈਂਟ ਵਜੋਂ ਕੈਨੇਡਾ ਵਿਚ ਮੌਜੂਦ ਹਨ।ਇਮੀਗ੍ਰੇਸ਼ਨ ਮਾਹਰਾਂ ਦਾ ਮੰਨਣਾ ਹੈ ਕਿ ਫੈਡਰਲ ਸਰਕਾਰ ਵਰਕ ਪਰਮਿਟ ’ਤੇ ਕੈਨੇਡਾ ਵਿਚ ਮੌਜੂਦ ਵੱਧ ਤੋਂ ਵੱਧ ਪ੍ਰਵਾਸੀਆਂ ਨੂੰ ਪੱਕਾ ਕਰਨਾ ਚਾਹੁੰਦੀ ਹੈ ਤਾਂਕਿ ਕੁਝ ਖਾਸ ਖੇਤਰਾਂ ਵਿਚ ਕਿਰਤੀਆਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। 24 ਅਪ੍ਰੈਲ ਦੇ ਡਰਾਅ ਮਗਰੋਂ ਲੰਮਾ ਸਮਾਂ ਲੱਗਣ ਬਾਰੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਕਿਸੇ

ਠੋਸ ਕਾਰਨ ਦਾ ਜ਼ਿਕਰ ਨਹੀਂ ਕੀਤਾ ਗਿਆ। ਦੂਜੇ ਪਾਸੇ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਮੰਗੀ ਗਈ ਜਾਣਕਾਰੀ ਵਿਚ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਪੂਰੇ ਵਰ੍ਹੇ ਦੌਰਾਨ ਕੱਢੇ ਜਾਣ ਵਾਲੇ ਡਰਾਅ ਤੈਅਸ਼ੁਦਾ ਤਰੀਕਾਂ ’ਤੇ ਕੱਢੇ ਜਾਂਦੇ ਹਨ। ਇਮੀਗ੍ਰੇਸ਼ਨ ਵਿਭਾਗ ਨੇ ਇਨ੍ਹਾਂ ਤਰੀਕਾਂ ਬਾਰੇ ਦੱਸਣ ਤੋਂ ਨਾਂਹ ਕਰ ਦਿੱਤੀ ਅਤੇ ਸਿਰਫ ਐਨਾ ਕਿਹਾ ਕਿ ਕਿਸੇ ਵੀ ਡਰਾਅ ਦਾ ਆਕਾਰ ਸਾਲ 2024 ਅਤੇ 2025 ਲਈ ਮਿੱਥੇ ਗਏ ਇਮੀਗ੍ਰੇਸ਼ਨ ਟੀਚਿਆਂ ਦੇ ਹਿਸਾਬ ਨਾਲ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *