ਕੰਧ ਡਿੱਗਣ ਨਾਲ 3 ਬੱਚਿਆਂ ਦੀ ਹੋਈ ਮੌ ਤ

ਹਰਿਆਣਾ ਦੇ ਪੰਚਕੂਲਾ ਦੇ ਪਿੰਡ ਜਸਪੁਰ ਕੋਲ ਸਥਿਤ ਇੱਟਾਂ ਦੇ ਭੱਠੇ ‘ਤੇ ਬੁੱਧਵਾਰ ਨੂੰ ਕੰਧ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਮਲਬੇ ਹੇਠਾਂ ਦੱਬ ਕੇ 3 ਮਾਸੂਮ ਬੱਚਿਆਂ ਦੀ ਮੌ ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਰਨ ਵਾਲੇ ਬੱਚਿਆਂ ਦੀ ਪਛਾਣ ਮੁਹੰਮਦ ਸ਼ਾਦ ਦੀ ਧੀ 7 ਸਾਲਾ ਰਾਫ਼ੀਆ ਅਤੇ ਨਵਾਬ ਦੇ 2 ਲੜਕੀਆਂ 4 ਸਾਲਾ ਜਿਸ਼ਾਨ ਅਤੇ 2 ਸਾਲਾ ਇਸ਼ਾਨ ਵਜੋਂ ਹੋਈ ਹੈ। ਇੱਟਾਂ ਦੇ ਭੱਠੇ ਦੀ

ਕੰਧ ਮੋਹਲੇਧਾਰ ਮੀਂਹ ਕਾਰਨ ਡਿੱਗ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ। ਤਿੰਨ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਾਏਪੁਰ ਰਾਣੀ ਦੇ ਹਸਪਤਾਲ ‘ਚ ਰਖਵਾ ਦਿੱਤਾ ਗਿਆ ਹੈ ਪੀੜਤ ਪਰਿਵਾਰ ਦੇ ਮੈਂਬਰ ਅਤੇ ਰਿਸ਼ਤੇਦਾਰਾਂ ਦਾ ਬੱਚਿਆਂ ਦੀ ਮੌ ਤ ਦੀ ਖ਼ਬਰ ਸੁਣ ਕੇ ਰੋ-ਰੋ ਕੇ ਬੁਰਾ ਹਾਲ ਹੈ। ਬੱਚਿਆਂ ਦੇ ਮਾਤਾ-ਪਿਤਾ ਪਿਛਲੇ 14 ਸਾਲਾਂ ਤੋਂ ਇੱਟਾਂ ਦੇ ਭੱਠੇ ‘ਤੇ ਕੰਮ ਕਰ ਰਹੇ ਸਨ। ਉਹ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੇ ਰਹਿਣ ਵਾਲੇ ਹਨ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬੱਚੇ ਸ਼ੈੱਡ ਦੇ ਹੇਠਾਂ ਖੇਡ ਰਹੇ ਸਨ, ਉਦੋਂ ਅਚਾਨਕ

ਇੱਟਾਂ ਦੇ ਭੱਠੇ ਦੀ ਕੰਧ ਡਿੱਗ ਗਈ, ਜਿਸ ਦੇ ਹੇਠਾਂ 4 ਬੱਚੇ ਦੱਬ ਗਏ। ਜਿਨ੍ਹਾਂ ‘ਚੋਂ 3 ਦੀ ਮੌ ਤ ਹੋ ਗਈ ਅਤੇ ਇਕ ਨੂੰ ਮਾਮੂਲੀ ਸੱਟਾਂ ਲੱਗੀਆਂ। ਡਾਕਟਰ ਗੌਰਵ ਪ੍ਰਜਾਪਤੀ ਨੇ ਦੱਸਿਆ ਕਿ ਜਦੋਂ ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ 2 ਬੱਚਿਆਂ ਦੀ ਮੌ ਤ ਹੋ ਚੁੱਕੀ ਸੀ ਅਤੇ ਇਕ ਦੀ ਇਲਾਜ ਦੌਰਾਨ ਮੌ ਤ ਹੋ ਗਈ। ਪੁਲਿਸ ਘਟਨਾ ਬਾਰੇ ਇੱਟ-ਭੱਠਾ ਮਾਲਕਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *