ਖਨੌਰੀ ਬਾਰਡਰ ਤੇ ਦੇਖੋ ਇੱਕ ਹੋਰ ਕਿਸਾਨ ਨਾਲ ਕੀ ਹੋਇਆ

ਐੱਮਐੱਸਪੀ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਕਿਸਾਨ ਹਰਿਆਣਾ ਦੀਆਂ ਹੱਦਾਂ ‘ਤੇ ਡਟੇ ਹੋਏ ਹਨ। ਬੀਤੇ ਦਿਨੀਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ ਤੇ ਰਾਤ ਕਿਸਾਨ ਦਰਸ਼ਨ ਸਿੰਘ ਦਮ ਤੋੜ ਗਿਆ।ਹਾਸਲ ਹੋਏ ਵੇਰਵਿਆਂ ਮੁਤਾਬਿਕ ਪਿੰਡ ਕੋਠੇ ਅਮਰਪੁਰਾ ਦਾ ਕਿਸਾਨ ਦਰਸ਼ਨ ਸਿੰਘ (62) ਪੁੱਤਰ ਜਰਨੈਲ ਸਿੰਘ 13 ਫਰਵਰੀ ਤੋਂ ਹੀ ਕਿਸਾਨੀ ਸੰਘਰਸ਼ ਵਿੱਚ ਗਿਆ ਹੋਇਆ ਸੀ ।

21 ਫਰਵਰੀ ਨੂੰ ਜਦੋਂ ਖਨੌਰੀ ਬਾਰਡਰ ‘ਤੇ ਕਿਸਾਨਾਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਸੀ ਤਾਂ ਦਰਸ਼ਨ ਸਿੰਘ ਸਾਰਾ ਦਿਨ ਗਿੱਲੀਆਂ ਬੋਰੀਆਂ ਨਾਲ ਅੱਥਰੂ ਗੈਸ ਦੇ ਗੋਲਿਆਂ ਨੂੰ ਦੱਬਦਾ ਰਿਹਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ 22 ਜਨਵਰੀ ਦੀ ਰਾਤ ਨੂੰ ਦਰਸ਼ਨ ਸਿੰਘ ਦੀ ਤਬੀਅਤ ਜ਼ਿਆਦਾ ਖਰਾਬ ਹੋ ਗਈ ਤਾਂ ਉਸ ਨੂੰ ਪਾਤੜਾਂ ਦੇ ਹਸਪਤਾਲ ਲਿਜਾਇਆ ਗਿਆ

ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹ ਦਮ ਤੋੜ ਗਿਆ।ਕਿਸਾਨ ਦਰਸ਼ਨ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਲੜਕਾ ਤੇ ਲੜਕੀ ਛੱਡ ਗਿਆ। ਲੜਕੇ ਦਾ ਵਿਆਹ 15 ਦਿਨ ਪਹਿਲਾਂ ਹੀ ਹੋਇਆ ਸੀ। ਸ਼ਹੀਦ ਕਿਸਾਨ ਕੋਲ 8 ਏਕੜ ਜ਼ਮੀਨ ਸੀ ਕਰਜ਼ਾ 8 ਲੱਖ ਲੱਗਭਗ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਉਕਤ ਕਿਸਾਨ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਤੇ ਨੌਕਰੀ ਦੀ ਮੰਗ ਕੀਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *