ਖਾਲਸਾ ਕਾਲਜ ਵਿਖੇ 21 ਤੋਂ 25 ਫਰਵਰੀ 2024 ਤੱਕ 5 ਰੋਜ਼ਾ ਉਤਸਵ ਅਤੇ ਪੁਸਤਕ ਮੇਲਾ ਲਗਾਇਆ ਗਿਆ

ਖ਼ਾਲਸਾ ਕਾਲਜ ਵਿੱਚ ਅੱਜ ਅੱਠਵਾਂ ਪੰਜ ਰੋਜ਼ਾ ਪੁਸਤਕ ਮੇਲਾ ਸ਼ੁਰੂ ਹੋ ਗਿਆ। ਇਸ ਮੇਲੇ ਦਾ ਉਦਘਾਟਨ ਸੂਫ਼ੀ ਗਾਇਕ ਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ। ਇਸ ਮੌਕੇ ਹੰਸ ਰਾਜ ਹੰਸ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੁਸਤਕਾਂ ਨਾਲ ਜੁੜਨਾ ਇਨਸਾਨ ਦੀ ਖ਼ੁਸ਼ਨਸੀਬੀ ਹੁੰਦੀ ਹੈ ਕਿਉਂਕਿ ਕਿਤਾਬਾਂ ਮੱਥੇ ਦੀਆਂ ਲਕੀਰਾਂ ਬਦਲਦੀਆਂ ਹਨ। ਅੰਮ੍ਰਿਤਸਰ ਦੀ ਧਰਤੀ ’ਤੇ ਬਣੇ ਖ਼ਾਲਸਾ ਕਾਲਜ ਦੀ ਮੁਕੱਦਸ ਧਰਤੀ ’ਤੇ ਆ ਕੇ ਉਨ੍ਹਾਂ ਮਾਣ ਮਹਿਸੂਸ ਹੋ

ਰਿਹਾ ਹੈ। ਉਨ੍ਹਾਂ ਕਿਹਾ ਕਿ ਉਂਜ ਤਾਂ ਸਾਰਾ ਜੀਵਨ ਹੀ ਮੇਲਾ ਹੈ ਪਰ ਪੁਸਤਕਾਂ ਦੇ ਮੇਲੇ ਬਹੁਤ ਮਹੱਤਵਪੂਰਨ ਹੁੰਦੇ ਹਨ। ਪੁਸਤਕਾਂ ਫੁੱਲਾਂ ਵਰਗੀਆਂ ਹੁੰਦੀਆਂ ਹਨ ਜੋ ਜੀਵਨ ’ਚ ਖ਼ੁਸ਼ੀਆਂ ਵੰਡਦੀਆਂ ਹਨ। ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵੱਲੋਂ ਲਾਏ ਗਏ 5 ਰੋਜ਼ਾ ਪੁਸਤਕ ਮੇਲੇ ਦੀ ਪ੍ਰਧਾਨਗੀ ਕਰਦਿਆਂ ਰਜਿੰਦਰ ਮੋਹਨ ਛੀਨਾ ਨੇ ਕਿਹਾ ਕਿ ਪਿਛਲੇ 2-3 ਸਾਲਾਂ ਤੋਂ ਕਿਤਾਬਾਂ ਨਾਲ ਪ੍ਰੇਮ ਕਰਨ ਵਾਲਿਆਂ ਦੀ ਤਾਦਾਦ ’ਚ ਵਾਧਾ ਹੋਣਾ ਸਲਾਹੁਣਯੋਗ ਗੱਲ ਹੈ

ਕਿਉਂਕਿ ਕਿਤਾਬ ਦਾ ਪੜ੍ਹਿਆ ਸਾਰਾ ਜੀਵਨ ਯਾਦ ਰਹਿੰਦਾ ਹੈ, ਕੰਪਿਊਟਰ ਦਾ ਪੜ੍ਹਿਆ ਨਹੀਂ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਲੋਕਾਂ ’ਚ ਆਪਣੇ ਵਿਰਸੇ ਅਤੇ ਸੱਭਿਆਚਾਰ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ। ਮੇਲੇ ’ਚ 100 ਤੋਂ ਵੱਧ ਪ੍ਰਕਾਸ਼ਕਾਂ ਦੇ ਪਹੁੰਚਣ ਨਾਲ ਇਹ ਮੇਲਾ ਭਾਰਤ ਦੇ ਪ੍ਰਮੁੱਖ ਪੁਸਤਕ ਮੇਲਿਆਂ ’ਚ ਸ਼ੁਮਾਰ ਹੋ ਗਿਆ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਕਾਲਜ

ਹਰ ਸਮੇਂ ਪੰਜਾਬ ’ਚ ਨਵੀਂ ਚੇਤਨਾ ਪੈਦਾ ਕਰਨ ਦੀ ਪਹਿਲ-ਕਦਮੀ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਾਲਵੇ ਅਤੇ ਦੁਆਬੇ ਦੇ ਖੇਤਰ ’ਚ ਤਾਂ ਪੁਸਤਕ ਮੇਲੇ ਲੱਗਦੇ ਸਨ ਪਰ ਮਾਝਾ ਖੇਤਰ ਇਸ ਪੱਖੋਂ ਪੱਛੜਿਆ ਹੋਇਆ ਸੀ। ਮਾਝੇ ਦੇ ਪਾਠਕਾਂ ਦੀ ਪੁਸਤਕਾਂ ਦੀ ਭੁੱਖ ਨੂੰ ਪੂਰਾ ਕਰਨ ਲਈ ਇਹ ਮੇਲਾ ਸਹਾਇਕ ਬਣਿਆ ਹੈ। ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪਾਠਕ/ਦਰਸ਼ਕ ਇਸ ਮੇਲੇ ਨੂੰ ਵੇਖਣ ਲਈ ਪਹੁੰਚ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *