ਖੁਸ਼ੀਆਂ ਬਦਲੀਆਂ ਗਮ ‘ਚ , ਸਮੁੰਦਰ ਬਣਿਆ ਪਰਿਵਾਰ ਲਈ ਕਾ/ਲ

ਆਸਟ੍ਰੇਲੀਆ (Australia) ਦੇ ਵਿਕਟੋਰੀਆ (Victoria) ‘ਚ ਫਿਲਿਪ ਆਈਲੈਂਡ (Phillip Island) ‘ਤੇ ਇਕ ਵੱਡੇ ਹਾਦਸੇ ਦੌਰਾਨ ਬੀਚ ‘ਤੇ ਪਾਣੀ ‘ਚ ਡੁੱਬਣ ਨਾਲ ਚਾਰ ਭਾਰਤੀਆਂ ਦੀ ਮੌਤ ਹੋ ਗਈ। ਭਾਰਤੀ ਹਾਈ ਕਮਿਸ਼ਨ, ਕੈਨਬਰਾ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਮਰਨ ਵਾਲਿਆਂ ਵਿੱਚ ਫਗਵਾੜਾ ਦੇ ਸਮਾਜ ਸੇਵੀ ਸੋਂਧੀ ਪਰਿਵਾਰ ਦੀ ਨੂੰਹ ਵੀ ਦੱਸੀ ਜਾ ਰਹੀ ਹੈ ਜੋ ਆਸਟ੍ਰੇਲੀਆ ਘੁੰਮਣ ਗਈ ਹੋਈ ਸੀ। ਮ੍ਰਿਤਕ ਦੀ ਪਛਾਣ ਰੀਮਾ ਸੋਂਧੀ ਫਗਵਾੜਾ (ਪੰਜਾਬ) ਵਜੋਂ ਹੋਈ ਹੈ।

ਵਿਕਟੋਰੀਆ ਪੁਲਿਸ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਟਾਪੂ ਦੇ ਦੱਖਣ-ਪੂਰਬੀ ਤੱਟ ‘ਤੇ ਸਥਿਤ ਜੰਗਲੀ ਗੁਫਾਵਾਂ ‘ਚ ਤਿੰਨ ਔਰਤਾਂ ਅਤੇ ਇੱਕ ਪੁਰਸ਼ ਸਮੇਤ ਚਾਰ ਲੋਕਾਂ ਨੂੰ ਪਾਣੀ ‘ਚੋਂ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਸੀ.ਪੀ.ਆਰ. ਦਿੱਤਾ ਗਿਆ। ਬਾਅਦ ‘ਚ ਤਿੰਨ ਲੋਕਾਂ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਫਗਵਾੜਾ ਦੀ ਰਹਿਣ ਵਾਲੀ ਰੀਮਾ ਸੋਂਧੀ ਵਜੋਂ ਹੋਈ ਹੈ।

ਪਰਿਵਾਰ ਦੇ ਇਕ ਹੋਰ ਮੈਂਬਰ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ, ਨੂੰ ਏਅਰਲਿਫਟ ਕਰਕੇ ਐਲਫ੍ਰੇਡ ਹਸਪਤਾਲ ਲਿਜਾਇਆ ਗਿਆ ਹੈ। 25 ਜਨਵਰੀ ਨੂੰ, ਭਾਰਤੀ ਹਾਈ ਕਮਿਸ਼ਨ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਲਿਖਿਆ, “ਆਸਟ੍ਰੇਲੀਆ ਵਿੱਚ ਦਿਲ ਦਹਿਲਾਉਣ ਵਾਲੀ ਤ੍ਰਾਸਦੀ: ਵਿਕਟੋਰੀਆ ਦੇ ਫਿਲਿਪ ਆਈਲੈਂਡ ‘ਚ ਡੁੱਬਣ ਨਾਲ 4 ਭਾਰਤੀਆਂ ਦੀ ਮੌਤ ਹੋ ਗਈ। ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ। @cgimelbourne ਟੀਮ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਮ੍ਰਿਤਕ ਦੇ ਦੋਸਤਾਂ ਦੇ ਸੰਪਰਕ ਵਿੱਚ ਹੈ। ”

ਮ੍ਰਿਤਕ ਰੀਮਾ ਸੋਂਧੀ ਦੇ ਪਰਿਵਾਰਕ ਮੈਂਬਰ ਦੀਪਕ ਸੋਂਧੀ ਨੇ ਦੱਸਿਆ ਕਿ ਉਸ ਦੀ ਭਰਜਾਈ ਰੀਮਾ ਸੋਂਧੀ ਆਪਣੇ ਭਰਾ ਸੰਜੀਵ ਸੋਂਧੀ ਨਾਲ ਕੁਝ ਦਿਨ ਪਹਿਲਾਂ ਆਪਣੇ ਪਰਿਵਾਰ ਨੂੰ ਮਿਲਣ ਫਗਵਾੜਾ ਤੋਂ ਆਸਟ੍ਰੇਲੀਆ ਗਈ ਸੀ। ਫਿਲਿਪ ਆਈਲੈਂਡ, ਜਿੱਥੇ ਇਹ ਹਾਦਸਾ ਵਾਪਰਿਆ, ਉੱਥੇ ਰੀਮਾ ਸੋਂਧੀ ਅਤੇ ਉਸ ਦੇ ਪੇਕੇ ਪਰਿਵਾਰ ਦੇ ਦੋ ਰਿਸ਼ਤੇਦਾਰਾਂ ਦੀ ਵੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹਨ। ਦੀਪਕ ਸੋਂਧੀ ਨੇ ਦੱਸਿਆ ਕਿ ਘਟਨਾ ਸਮੇਂ ਉਸ ਦਾ ਭਰਾ ਸੰਜੀਵ ਸੋਂਧੀ ਵੀ ਉਸ ਦੀ ਭਰਜਾਈ ਰੀਮਾ ਸੋਂਧੀ ਨਾਲ ਮੌਜੂਦ ਸੀ। ਸੰਜੀਵ ਸੋਂਧੀ ਪਾਣੀ ਵਿੱਚ ਡੁੱਬਣ ਤੋਂ ਬਚ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *