ਗਿੱਦੜਬਾਹਾ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜਲਘਰ ਦੀਆਂ ਡਿੱਗੀਆਂ ‘ਚ ਡੁੱਬਣ ਕਾਰਨ ਦੋ ਬੱਚੀਆਂ ਦੀ ਮੌ ਤ ਹੋ ਗਈ ਹੈ। ਇਸ ਦੌਰਾਨ ਇੱਕ ਬੱਚੀ ਨੂੰ ਬਚਾ ਲਿਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਿਖੇ ਪ੍ਰਵਾਸੀ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਦੋ ਬੱਚੀਆਂ ਦੀ ਜਲਘਰ ਦੀਆਂ ਡਿੱਗੀਆਂ ‘ਚ ਡੁੱਬਣ ਕਾਰਨ ਮੌ ਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਗਿੱਦੜਬਾਹਾ ਵਿਖੇ ਫਸਲ ਦਾ ਸੀਜਨ ਲਗਾਉਣ ਆਏ ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰ ਨਾਲ ਸੰਬੰਧਿਤ ਬੱਚੇ ਜਲਘਰ ਦੇ ਪਿਛਲੇ ਪਾਸੇ ਬਣੇ ਪਾਰਕ ਤੋਂ ਜਲਘਰ ਵੱਲ ਆ ਗਈਆਂ। ਇਸ ਦੌਰਾਨ ਸ਼ਰਾਰਤਾਂ ਕਰਦਿਆ ਤਿੰਨ ਬੱਚੀਆਂ ਜਲਘਰ ਦੀਆਂ ਡਿੱਗੀਆਂ ‘ਚ ਅਚਾਨਕ ਨਹਾਉਣ ਲਈ ਛਾਲ ਮਾਰ ਦਿੱਤੀ। ਇਸ ਦੌਰਾਨ ਦੋ ਦੀ ਮੌਕੇ ‘ਤੇ ਮੌ ਤ ਹੋ ਗਈ। ਜਦਕਿ ਇੱਕ ਦਾ ਬਚਾਅ ਹੋ ਗਿਆ।
ਪੁਲਿਸ ਅਨੁਸਾਰ ਇਹ ਪ੍ਰਵਾਸੀ ਮਜ਼ਦੂਰ ਪਰਿਵਾਰ ਹੈ ਜੋ ਕਣਕ ਦੇ ਫਸਲ ਦੇ ਸੀਜ਼ਨ ਦੌਰਾਨ ਇੱਥੇ ਆਇਆ ਹੈ ਅਤੇ ਇਥੇ ਹੀ ਝੁੱਗੀਆਂ ‘ਚ ਰਹਿ ਰਿਹਾ ਹੈ। ਮ੍ਰਿਤਕ ਬੱਚੀਆਂ ਦੀ ਪਹਿਚਾਣ ਪ੍ਰੀਤੀ (13), ਮਧੂ (12) ਵਜੇ ਹੋਈ ਹੈ। ਜਦਕਿ ਇਸ ਦੌਰਾਨ ਪੁਚਕੀ (13) ਦਾ ਬਚਾਅ ਹੋ ਗਿਆ। ਪੁਲਿਸ ਨੇ ਇਸ ਸਬੰਧੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਬੱਚੀਆਂ ਦੀਆਂ ਲਾ ਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਲਿਜਾਇਆ ਗਿਆ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ