ਗੁੜ ਬਣਾਉਣ ਵਾਲੇ ਬਾਪੂ ਦੀ ਝੁੱਗੀ ਨੂੰ ਲੱਗੀ ਅੱਗ

ਬੀਤੀ ਦੇਰ ਰਾਤ ਹਰਚੋਵਾਲ-ਹਰਗੋਬਿੰਦਪੁਰ ਰੋਡ ‘ਤੇ ਸੜਕ ਕਿਨਾਰੇ ਬਣੀ ਇਕ ਝੌਂਪੜੀ ਵਿਚ ਅਚਾਨਕ ਅੱਗ ਲਗ ਗਈ ਜਿਸ ਨਾਲ ਝੌਂਪੜੀ ਵਿਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।ਗਨੀਮਤ ਰਹੀ ਕਿ ਝੌਂਪੜੀ ਵਿਚ ਰਹਿਣ ਵਾਲੇ ਬਜ਼ੁਰਗ ਜੋੜੇ ਉਥੇ ਮੌਜੂਦ ਨਹੀਂ ਸੀ। ਝੌਂਪੜੀ ਵਿਚ ਲੱਗੇ ਅੱਗ ਨੂੰ ਦੇਖ ਕੇ ਪਿੰਡ ਵਾਲਿਆਂ ਨੇ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਸਾਰਾ ਕੁਝ ਸੜ ਚੁੱਕਾ ਸੀ। ਜਾਣਕਾਰੀ ਦਿੰਦੇ ਬਜ਼ੁਰਗ ਦਲਬੀਰ ਸਿੰਘ ਨੇ ਦੱਸਿਆ

ਕਿ ਉਹ ਪਿਛਲੇ 12-15 ਸਾਲ ਤੋਂ ਸੜਕ ਕਿਨਾਰੇ ਝੌਂਪੜੀ ਪਾ ਕੇ ਗੁੜ ਬਣਾ ਕੇ ਗੁੜ ਵੇਚਣ ਦਾ ਕੰਮ ਕਰ ਰਹੇ ਹਨ। ਇਥੋਂ ਹੀ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ। ਉਨ੍ਹਾਂ ਦੱਸਿਆ ਕਿ ਲਗਭਗ 1 ਕਿਲੋਮੀਟਰ ਦੂਰ ਉਨ੍ਹਾਂ ਦਾ ਪਿੰਡ ਹੈ ਜਿਥੇ ਰੋਜ਼ ਰਾਤ ਨੂੰ ਖਾਣਾ ਖਾਣ ਲਈ ਕੁਝ ਦੇਰ ਲਈ ਜਾਂਦੇ ਹਨ।ਬੀਤੀ ਰਾਤ ਵੀ ਉਹ ਰੋਜ਼ ਦੀ ਤਰ੍ਹਾਂ ਘਰ ਖਾਣਾ ਖਾਣ ਗਏ ਸਨ ਕਿ ਗੁਆਂਢੀਆਂ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੀ ਝੌਂਪੜੀ ਵਿਚ

ਅੱਗ ਲੱਗ ਗਈ ਹੈ। ਪਿੰਡ ਦੇ ਲੋਕਾਂ ਨੇ ਤੁਰੰਤ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਸਭ ਕੁਝ ਸੜ ਚੁੱਕਾ ਸੀ। ਦਲਬੀਰ ਸਿੰਘ ਨੇ ਦੱਸਿਆ ਕਿ ਮੈਂ ਤੇ ਮੇਰੀ ਪਤਨੀ ਪਿਛਲੇ ਲੰਬੇ ਸਮੇਂ ਤੋਂ ਇਥੇ ਹੀ ਰਹਿ ਰਹੇ ਹਾਂ। ਅਜੇ ਗੁੜ ਦਾ ਸੀਜ਼ਨ ਨਹੀਂ ਹੈ, ਇਸ ਲਈ ਲਗਭਗ 2 ਤੋਂ ਢਾਈ ਕੁਇੰਟਲ ਗੁੜ ਬਣਾ ਕੇ ਰੱਖਿਆ ਹੋਇਆ ਸੀ ਜਿਸ ਨੂੰ ਵੇਚ ਕੇ ਦੋ ਵਕਤ ਦਾ ਖਾਣਾ ਖਾ ਰਹੇ ਸੀ ਪਰ ਅੱਗ ਨੇ ਸਾਰਾ ਕੁਝ ਤਬਾਹ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *