ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਕੀਮਤੀ ਜਾਨਾ ਵੀ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਦੇਰ ਰਾਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਦੇ ਨੌਜਵਾਨ ਬਿੱਟੂ ਸਿੰਘ ਉਮਰ 25 ਸਾਲਾ ਮੋਟਰਸਾਈਕਲ ਸਵਾਰ ਨੂੰ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ ਅਤੇ ਬਿੱਟੂ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਮ੍ਰਿਤਕ ਬਿੱਟੂ ਸਿੰਘ ਦੀ ਮਾਤਾ ਨੇ ਚਾਹ ਪੱਤੀ ਲੈਣ ਦੇ ਲਈ ਘਰੋ ਭੇਜਿਆ ਸੀ ਕਿਉਂਕਿ ਸਵੇਰ ਦੀ ਚਾਹ ਬਣਾਉਣ ਦੇ ਲਈ ਚਾਹ ਪੱਤੀ ਬਿਲਕੁਲ ਖਤਮ ਹੋ ਚੁੱਕੀ ਸੀ, ਪਰ ਪਿੰਡ ਤੋਂ ਕਰੀਬ ਅੱਧਾ ਕਿਲੋਮੀਟਰ ਦੀ ਦੂਰੀ ਤੇ ਹੀ ਟਰੈਕਟਰ
ਟਰਾਲੀ ਦੇ ਨਾਲ ਐਕਸੀਡੈਂਟ ਹੋ ਗਿਆ , ਬਿੱਟੂ ਸਿੰਘ ਦੇ ਨਾਲ ਉਸਦੇ ਦੋ ਦੋਸਤ ਵੀ ਮੋਟਰਸਾਈਕਲ ਤੇ ਸਵਾਰ ਸਨ, ਇੱਕ ਦੋਸਤ ਦੀ ਲੱਤ ਫਰੈਕਚਰ ਹੋ ਗਈ ਹੈ। ਮ੍ਰਿਤਕ ਦੀ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਕਿਉਂਕਿ ਬਿੱਟੂ ਸਿੰਘ ਘਰ ਦਾ ਇਕਲੋਤਾ ਹੀ ਪੁੱਤਰ ਸੀ, ਅਤੇ ਵਿਆਹ ਹੋਏ ਨੂੰ ਅਜੇ ਕੁਝ ਸਾਲ ਹੀ ਹੋਏ ਸਨ।ਪੰਜਾਬ ਦੀਆਂ ਸੜਕਾਂ ਖੂਨੀ ਸੜਕਾਂ ਬਣਦੀਆਂ ਜਾ ਰਹੀਆਂ ਹਨ ਅਤੇ ਆਏ ਦਿਨ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾ ਜਾ ਰਹੀਆਂ ਹਨ।
ਬਿੱਟੂ ਸਿੰਘ ਦੀ ਮਾਂ ਨੇ ਆਪਣੇ ਪੁੱਤਰ ਨੂੰ ਇਸ ਕਰਕੇ ਭੇਜਿਆ ਸੀ ਕਿ ਸਵੇਰੇ ਦੇ ਲਈ ਚਾਹ ਪੱਤੀ ਨਹੀਂ ਸੀ ਅਤੇ ਆਪਣੇ ਪੁੱਤਰ ਨੂੰ ਚਾਹ ਪੱਤੀ ਲੈਣ ਦੇ ਲਈ ਮਾਂ ਨੇ ਭੇਜਿਆ ਤਾਂ ਪਿੰਡ ਦੁਲੱਦੀ ਤੋਂ ਹੀ ਨਾਲ ਆਪਣੇ ਬਿੱਟੂ ਸਿੰਘ ਆਪਣੇ ਦੋਸਤਾਂ ਨੂੰ ਨਾਲ ਲੈ ਗਿਆ ਪਿੰਡ ਦਲਦੀ ਤੋਂ ਅੱਧਾ ਕਿਲੋਮੀਟਰ ਦੀ ਦੂਰੀ ਤੇ ਹੀ ਸੀ ਤਾਂ ਟਰੈਕਟਰ ਟਰਾਲੀ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਅਤੇ ਬਿੱਟੂ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ