ਬੈਂਕ ਦੀ ਸ਼ਾਖਾ ਦੀ ਕੰਧ ਤੋੜ ਕੇ ਅਣਪਛਾਤੇ ਚੋਰਾਂ ਵੱਲੋਂ ਲੱਖਾਂ ਰੁਪਏ ਦੀ ਨਕਦੀ ਚੋਰੀ ਕਰਨ ਦੀ ਸੂਚਨਾ ਹੈ। ਚੋਰਾਂ ਵੱਲੋਂ ਅੰਜਾਮ ਦਿੱਤੀ ਇਹ ਵਾਰਦਾਤ ਸੀਸੀਟੀਵੀ ‘ਚ ਵੀ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸਐੱਚਓ ਕੋਤਵਾਲੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ
ਕਿ ਅਣਪਛਾਤੇ ਚੋਰਾਂ ਖ਼ਿਲਾਫ਼ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੈਂਕ ਅਧਿਕਾਰੀਆਂ ਤੋਂ ਪ੍ਰਰਾਪਤ ਜਾਣਕਾਰੀ ਅਨੁਸਾਰ ਲਗਪਗ 9 ਲੱਖ 43 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਗਈ ਹੈ। ਇਸ ਬਾਰੇ ਐਕਸਿਸ ਬੈਂਕ ਪਿੰਡ ਭਵਾਨੀਪੁਰ ਦੇ ਬ੍ਾਂਚ ਮੈਨੇਜਰ ਮਨੀਸ਼ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਕਿ ਸਵੇਰੇ ਬੈਂਕ ਦੇ ਕਿਊ.ਆਰ.ਟੀ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਨੇ ਉਨ੍ਹਾਂ ਨੂੰ ਫੋਨ ‘ਤੇ ਸੂਚਨਾ ਦਿੱਤੀ ਕਿ ਬੈਂਕ ਦੇ
ਬਾਹਰ ਲੱਗਾ ਕੈਮਰਾ ਟੁੱਟਾ ਹੋਇਆ ਹੈ ਅਤੇ ਬੈਂਕ ਦੀ ਕੰਧ ਨੂੰ ਤੋੜ ਕੇ ਰਸਤਾ ਬਣਾਇਆ ਹੋਇਆ ਹੈ ਤੇ ਉਹ ਆਪਣੇ ਸਾਥੀ ਬੈਂਕ ਕਰਮਚਾਰੀਆਂ ਨਾਲ ਮੌਕੇ ‘ਤੇ ਪਹੁੰਚੇ ਅਤੇ ਦੇਖਿਆ ਕਿ ਬੈਂਕ ਅੰਦਰ ਸਾਮਾਨ ਖਿਲਰਿਆ ਪਿਆ ਸੀ। ਸੁਰੱਖਿਆ ਪੈਨਲ ਤੇ ਸੁਰੱਖਿਅਤ ਕਮਰੇ ਦਾ ਦਰਵਾਜ਼ਾ ਵੀ ਤੋੜਿਆ ਗਿਆ ਅਤੇ ਇਸ ‘ਚ ਪਈ ਨਕਦੀ ਵੀ ਚੋਰੀ ਹੋ ਗਈ। ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ