ਚੰਡੀਗੜ੍ਹ ਦੇ ਮਸ਼ਹੂਰ ਮਾਲ ’ਚ ਵੱਡਾ ਹਾਦਸਾ, Toy Train ਤੋਂ ਡਿੱਗ ਕੇ ਬੱਚੀ ਦੀ ਮੌ+ਤ

ਚੰਡੀਗੜ੍ਹ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਐਲਾਂਟੇ ਮਾਲ ‘ਚ ਟੁਆਏ ਟਰੇਨ ਪਲਟ ਗਈ ਤੇ ਟਰੇਨ ਦੇ ਪਿਛਲੇ ਡੱਬੇ ‘ਚ ਬੈਠਾ 11 ਸਾਲ ਦਾ ਬੱਚਾ ਡਿੱਗ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਨੂੰ ਜੀ.ਐੱਮ.ਸੀ.ਐੱਚ.-32 ‘ਚ ਦਾਖਲ ਕਰਵਾਇਆ, ਜਿੱਥੇ ਸਵੇਰੇ ਚਾਰ ਵਜੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਨਵਾਂਸ਼ਹਿਰ ਦੇ ਰਹਿਣ ਵਾਲੇ 11 ਸਾਲਾ ਸ਼ਾਹਬਾਜ਼ ਵਜੋਂ ਹੋਈ ਹੈ। ਪੁਲਿਸ ਨੇ ਟੁਆਏ ਟਰੇਨ ਨੂੰ ਜ਼ਬਤ ਕਰ ਲਿਆ ਹੈ।

ਜਤਿੰਦਰ ਪਾਲ ਦੀ ਸ਼ਿਕਾਇਤ ‘ਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਸ ਨੇ ਟੁਆਏ ਟਰੇਨ ਦੇ ਸੰਚਾਲਕ ਸੌਰਭ, ਵਾਸੀ ਬਾਪੂਧਾਮ ਅਤੇ ਕੰਪਨੀ ਦੇ ਮਾਲਕਾਂ ਖ਼ਿਲਾਫ਼ ਗਲਤ ਇਰਾਦੇ ਅਤੇ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪਰਿਵਾਰਕ ਮੈਂਬਰ ਬੱਚੇ ਦੀ ਮ੍ਰਿਤਕ ਦੇਹ ਲੈ ਕੇ ਨਵਾਂਸ਼ਹਿਰ ਲਈ ਰਵਾਨਾ ਹੋ ਗਏ।

ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦਾ ਰਹਿਣ ਵਾਲਾ ਜਤਿੰਦਰ ਪਾਲ ਸਿੰਘ ਸ਼ਨੀਵਾਰ ਨੂੰ ਆਪਣੇ ਦੋ ਬੱਚਿਆਂ, ਪਤਨੀ ਅਤੇ ਚਚੇਰੇ ਭਰਾ ਨਵਦੀਪ ਦੇ ਪਰਿਵਾਰ ਨਾਲ ਚੰਡੀਗੜ੍ਹ ਘੁੰਮਣ ਆਇਆ ਹੋਇਆ ਸੀ। ਸ਼ਨੀਵਾਰ ਰਾਤ ਕਰੀਬ 8 ਵਜੇ ਦੋਵੇਂ ਪਰਿਵਾਰਕ ਮੈਂਬਰ ਸੈਰ ਕਰਨ ਅਤੇ ਖਰੀਦਦਾਰੀ ਕਰਨ ਲਈ ਏਲਾਂਟੇ ਮਾਲ ਪਹੁੰਚੇ। ਮਾਲ ਦੇ ਅੰਦਰ ਗਰਾਊਂਡ ਫਲੋਰ ‘ਤੇ ਟੁਆਏ ਟਰੇਨ ਨੂੰ ਦੇਖ ਕੇ 11 ਸਾਲਾ ਸ਼ਾਹਬਾਜ਼ ਅਤੇ ਨਵਦੀਪ ਦੇ ਬੇਟੇ ਨੇ ਉਸ ‘ਚ ਝੂਲਾ ਲੈਣ ਲਈ ਕਿਹਾ। ਜਤਿੰਦਰ ਅਤੇ ਨਵਦੀਪ ਦੋਵੇਂ ਬੱਚਿਆਂ ਨੂੰ ਟੁਆਏ ਟਰੇਨ ਵਿਚ ਝੂਲੇ ਦੇਣ ਲਈ ਰਾਜ਼ੀ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *