ਚੰਡੀਗੜ੍ਹ ਮੇਅਰ ਚੋਣ ‘ਚ ਹੋਈ ਸੀ ਗੜਬੜੀ!, ਨਵੀਂ ਵੀਡੀਓ ਆਈ ਸਾਹਮਣੇ

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਮੇਅਰ ਚੋਣਾਂ ਨੂੰ ਲੈ ਕੇ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ। ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ‘ਆਪ’ ਵੱਲੋਂ ਇੱਕ ਨਵਾਂ ਵੀਡੀਓ ਪੇਸ਼ ਕੀਤਾ ਗਿਆ ਹੈ। ਇਸ ‘ਚ ਚੋਣ ਅਧਿਕਾਰੀ ਅਨਿਲ ਮਸੀਹ ਬੈਲਟ ਪੇਪਰ ‘ਤੇ ਟਿੱਕ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਅਨਿਲ ਮਸੀਹ ਬੈਲਟ ਪੇਪਰ ‘ਤੇ ਟਿੱਕ ਕਰਦਾ ਹੈ ਅਤੇ ਬਾਅਦ ‘ਚ ਸੀਸੀਟੀਵੀ ਕੈਮਰੇ ਵੱਲ ਦੇਖਦਾ ਹੈ। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਕੀਤੀ ਗਈ 25 ਸਕਿੰਟਾਂ ਦੀ

ਵੀਡੀਓ ਵਿੱਚ ਮਸੀਹ ਨੂੰ ਸੀਸੀਟੀਵੀ ਕੈਮਰੇ ਵੱਲ ਵੇਖਦੇ ਹੋਏ ਅਤੇ ਬੈਲਟ ਪੇਪਰਾਂ ‘ਤੇ ਨਿਸ਼ਾਨ ਲਗਾ ਕੇ ਇੱਕ ਖੁੱਲ੍ਹੇ ਬਕਸੇ ਵਿੱਚ ਪਾਉਂਦੇ ਦੇਖਿਆ ਜਾ ਸਕਦਾ ਹੈ। ਪੋਸਟ ਵਿੱਚ ਲਿਖਿਆ ਹੈ, “ਇਸ ਤੋਂ ਵੱਡਾ ਸਬੂਤ ਕੀ ਹੋ ਸਕਦਾ ਹੈ?ਆਪ ਦਾ ਦੋਸ਼ ਹੈ ਕਿ ਚੋਣ ਅਧਿਕਾਰੀ ਅਨਿਲ ਮਸੀਹ ਨੇ ਪਹਿਲਾਂ ਬੈਲਟ ਪੇਪਰ ਨੂੰ ਧਿਆਨ ਨਾਲ ਦੇਖਿਆ। ਜਿਨ੍ਹਾਂ ਬੈਲਟ ਪੇਪਰਾਂ ਉਪਰ ਮੋਹਰ ਸੀ, ਉਨ੍ਹਾਂ ‘ਤੇ ਟਿਕ ਲਾਏ। ਜਿਨ੍ਹਾਂ ਦੇ ਹੇਠਾਂ ਵੱਲ ਮੋਹਰ ਸੀ, ਉਨ੍ਹਾਂ ਨੂੰ ਸਾਈਨ ਕੀਤਾ ਅਤੇ ਬਿਨਾਂ ਦੇਰੀ ਕੀਤੇ ਸਿੱਧਾ ਬਾਸਕੇਟ ਵਿੱਚ ਰੱਖ ਦਿੱਤਾ ਵੀਡੀਓ ਦੇਖਣ ਤੋਂ ਬਾਅਦ ਭਾਰਤ ਦੇ ਚੀਫ ਜਸਟਿਸ (ਸੀਜੇਆਈ)

ਡੀ ਵਾਈ ਚੰਦਰਚੂੜ ਨੇ ਕਿਹਾ – ‘ਇਹ ਸਪੱਸ਼ਟ ਹੈ ਕਿ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਗਈ ਹੈ, ਕੀ ਚੋਣਾਂ ਇਸ ਤਰ੍ਹਾਂ ਕਰਵਾਈਆਂ ਜਾਂਦੀਆਂ ਹਨ? ਇਸ ਆਦਮੀ (ਚੋਣ ਅਧਿਕਾਰੀ) ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ,’ ਇਹ ਕੈਮਰੇ ਵੱਲ ਕਿਉਂ ਦੇਖ ਰਿਹਾ ਹੈ ਅਤੇ ਫਿਰ ਭਗੌੜਿਆਂ ਵਾਂਗ ਭੱਜ ਕਿਉਂ ਰਿਹਾ ਹੈ? ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਮੰਨਿਆ ਹੈ। ਜਿਸ ਤੋਂ ਬਾਅਦ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਖੁਦ ਜਵਾਬ ਦੇਣ ਲਈ ਤਲਬ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ਨੂੰ ਹੋਵੇਗੀ। ਅਨਿਲ ਮਸੀਹ ਭਾਜਪਾ ਨਾਲ ਜੁੜਿਆ ਹੋਇਆ ਹੈ। ਉਸ ਨੂੰ ਪ੍ਰਸ਼ਾਸਕ ਦੀ ਤਰਫੋਂ ਨਿਗਮ ਦਾ ਨਾਮਜ਼ਦ ਕੌਂਸਲਰ ਬਣਾਇਆ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *