ਨਹਿਰ ਦੇ ਪੁਲ ਉੱਪਰੋਂ ਟਰੱਕ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗਾ। ਟਰੱਕ ਵਿੱਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਟਰੱਕ ਡਰਾਈਵਰ ਅਮਰੀਕ ਸਿੰਘ ਵਾਸੀ ਪਿੰਡ ਟੋਬਾ ਰਮਦਾਸ ਨੇ ਦੱਸਿਆ ਉਹ ਹਰਿਆਣਾ ਦੇ ਇੰਦਰੀ ਤੋਂ ਖੰਡ ਲੈ ਕੇ ਅੰਮ੍ਰਿਤਸਰ ਜਾ ਰਿਹਾ ਸੀ, ਇੱਥੇ ਪਹੁੰਚਣ ’ਤੇ ਟਰੱਕ ਪੀਬੀ 02 ਈਕਿਊ 8705 ਦਾ ਪਿਛਲਾ ਟਾਇਰ ਫਟ ਗਿਆ ਅਤੇ ਟਰੱਕ ਬੇਕਾਬੂ ਹੋ ਕੇ ਸੜਕ ਦੀ ਰੇਲਿੰਗ ਤੋੜਦਾ ਹੋਇਆ ਨਹਿਰ ਵਿੱਚ ਡਿੱਗ ਗਿਆ। ਇਸ ਦੌਰਾਨ ਟਰੱਕ ਪਲਟ ਗਿਆ। ਨਹਿਰ ਬੰਦ ਹੋਣ ਕਾਰਨ ਨੁਕਸਾਨ ਹੋਣ ਤੋਂ ਟਲ ਗਿਆ
ਪਰ ਟਰੱਕ ਨੂੰ ਅੱਗ ਲੱਗ ਗਈ। ਲੋਕਾਂ ਨੇ ਨਹਿਰ ਦੇ ਪਾਣੀ ਅਤੇ ਫਾਇਰ ਬ੍ਰਿਗੇਡ ਦੇ ਵਾਹਨਾਂ ਨਾਲ ਅੱਗ ਬੁਝਾ ਦਿੱਤੀ। ਜ਼ਖਮੀਆਂ ਨੂੰ ਜੰਡਿਆਲਾ ਗੁਰੂ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਇੱਥੇ ਪੁਲ ਨੌਸ਼ਹਿਰਾ ਨੇੜੇ ਮੁਕੇਰੀਆਂ ਵੱਲੋਂ ਆਉਂਦਾ ਟਰੱਕ ਪਲਟ ਗਿਆ। ਟਰੱਕ ਦੇ ਪਲਟਣ ਕਾਰਨ ਇਸ ਵਿੱਚ ਲੱਦੀਆਂ ਚੋਕਰ ਅਤੇ ਫੀਡ ਦੀਆਂ ਬੋਰੀਆਂ ਸੜਕ ਕੰਢੇ ਫੈਲ ਗਈਆਂ ਜਿਸ ਕਾਰਨ ਲੋਹੇ ਦੀ ਰੇਲਿੰਗ ਵੀ ਟੁੱਟ ਗਈ ।
ਟਰੱਕ ਡਰਾਈਵਰ ਅਤੇ ਉਸ ਦੇ ਨਾਲ ਬੈਠਾ ਸਹਿਯੋਗੀ ਵਾਲ-ਵਾਲ ਬਾਲ ਬਚ ਗਏ। ਟਰੱਕ ਦੇ ਡਰਾਈਵਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਟਰੱਕ ਰਾਹੀਂ ਖਲ , ਫੀਡ ,ਚੋਕਰ ਦੀਆਂ ਬੋਰੀਆਂ ਭਰ ਕੇ ਜੰਮੂ ਜਾ ਰਿਹਾ ਸੀ ਕਿ ਮੁਕੇਰੀਆਂ ਗੁਰਦਾਸਪੁਰ ਰੋਡ ’ਤੇ ਸਥਿਤ ਨੌਸ਼ਹਿਰਾ ਪੱਤਣ ਪੁਲ ਦੇ ਗੁਰਦਾਸਪੁਰ ਵੱਲ ਦੇ ਨਾਕੇ ਤੋਂ ਪਹਿਲਾਂ ਹੀ ਉਸ ਦੇ ਅੱਗੇ ਜਾ ਰਹੀ ਤੇਜ਼ ਰਫ਼ਤਾਰ ਕਾਰ ਨੇ ਅਚਾਨਕ ਬਰੇਕ ਮਾਰ ਦਿੱਤੀ। ਬਰੇਕ ਮਾਰਨ ਕਾਰਨ ਸੜਕ ਕਿਨਾਰੇ ਟਰੱਕ ਪਲਟ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ