ਜਲੰਧਰ ‘ਚ ਪਾਰਕਿੰਗ ਨੂੰ ਲੈ ਕੇ ਹੋਏ ਹੰਗਾਮੇ ਦੌਰਾਨ ਦੋ ਲੋਕਾਂ ਨੂੰ ਗੱਡੀ ਥੱਲੇ ਦਰ.ੜਿਆ

ਥਾਣਾ ਨੰਬਰ ਚਾਰ ਦੀ ਹੱਦ ‘ਚ ਪੈਂਦੇ ਭਗਵਾਨ ਵਾਲਮੀਕਿ ਚੌਕ ਨੇੜੇ ਕਾਰ ਪਾਰਕਿੰਗ ਨੂੰ ਲੈ ਕੇ ਕਾਰ ਚਾਲਕ ਤੇ ਰੇਹੜੀ ਵਾਲੇ ਵਿਚਕਾਰ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਕਾਰ ਚਾਲਕ ਨੇ ਰੇਹੜੀ ਵਾਲੇ ‘ਤੇ ਹਮਲਾ ਕਰ ਦਿੱਤਾ। ਇਸ ਕਾਰਨ ਰੇਹੜੀ ਵਾਲਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਦੀ ਪਛਾਣ ਮਿੰਕੂ ਵਜੋਂ ਹੋਈ ਹੈ। ਮਿੰਕੂ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਨੂੰ ਉਹ ਆਪਣੇ ਗਲੀ ਦੇ ਠੇਕੇ ‘ਤੇ ਖੜ੍ਹਾ ਸੀ। ਇਸ ਦੌਰਾਨ ਪਰਿਵਾਰ ਇਕ ਕਾਰ ‘ਚ ਸਵਾਰ ਹੋ ਕੇ ਆਇਆ।

ਉਸ ਨੂੰ ਕਾਰ ਪਾਰਕ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਤੇ ਕਿਹਾ ਗਿਆ ਕਿ ਉਸ ਦੀ ਰੋਜ਼ੀ-ਰੋਟੀ ਬਰਬਾਦ ਹੋ ਜਾਵੇਗੀ। ਇਸ ਦੌਰਾਨ ਕਾਰ ਚਾਲਕ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਤੇ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਮਿੰਕੂ ਗੰਭੀਰ ਜ਼ਖਮੀ ਹੋ ਗਿਆ। ਹਮਲੇ ਦੀ ਸੂਚਨਾ ਥਾਣਾ 4 ਦੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪੁੱਜ ਕੇ ਕਾਰ ਚਾਲਕ ਨੂੰ ਕਾਰ ਸਮੇਤ

ਥਾਣੇ ਲਿਜਾਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੁਕਾਨਦਾਰ ਉਥੇ ਇਕੱਠੇ ਹੋ ਗਏ। ਜਦੋਂ ਡਰਾਈਵਰ ਤੇਜ਼ ਰਫ਼ਤਾਰ ਨਾਲ ਕਾਰ ਲੈ ਕੇ ਭੱਜਣ ਲੱਗਾ ਤਾਂ ਗੁੱਸੇ ‘ਚ ਆਏ ਲੋਕਾਂ ਨੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਇਸ ਮਗਰੋਂ ਪੁਲਿਸ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ। ਥਾਣਾ-4 ਦੇ ਐੱਸਐੱਚਓ ਹਰਦੇਵ ਸਿੰਘ ਨੇ ਦੱਸਿਆ ਕਿ ਇਸ ਮਗਰੋਂ ਦੋਵੇਂ ਧਿਰਾਂ ਆਪਸ ‘ਚ ਸਮਝੌਤਾ ਕਰ ਗਈਆਂ। ਕਿਸੇ ਵੀ ਧਿਰ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਨਹੀਂ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *