ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਜੀਜੇ ਨੇ ਆਪਣੀ ਹੀ ਸਾਲੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਸਾਲੀ ਨੇ ਆਪਣੇ ਜੀਜੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਜੀਜੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਸਾਲੀ ਦੀ ਪਛਾਣ ਸ਼ਰਨਜੀਤ ਕੌਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਭੋਲਾ ਸਿੰਘ ਦੀ ਲੜਕੀ ਅਮਨ ਕੌਰ ਦਾ ਵਿਆਹ 2014 ਵਿੱਚ ਹਰਦੀਪ ਸਿੰਘ ਹਿੰਮਤਪੁਰਾ ਨਾਲ ਹੋਇਆ ਸੀ। ਉਸ ਦੀ ਦੂਜੀ ਧੀ ਸ਼ਰਨਜੀਤ ਕੌਰ ਕਾਫੀ ਸਮੇਂ ਤੋਂ ਉਸ ਦੇ ਨਾਲ ਰਹਿ ਰਹੀ ਸੀ। ਜਿਸ ਕਾਰਨ ਜੀਜਾ ਅਤੇ ਸਾਲੀ ਵਿਚਕਾਰ ਨਜਾਇਜ਼ ਸਬੰਧ ਬਣ ਗਏ। ਹਰਦੀਪ ਸਿੰਘ ਆਪਣੀ ਸਾਲੀ ਸ਼ਰਨਜੀਤ ਕੌਰ ਨਾਲ ਵਿਆਹ ਕਰਵਾ ਕੇ ਉਸ ਨੂੰ ਆਪਣੀ ਪਤਨੀ ਬਣਾਉਣਾ ਚਾਹੁੰਦਾ ਸੀ, ਪਰ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।
ਜਿਸ ‘ਤੋਂ ਬਾਅਦ ਹਰਦੀਪ ਨੇ ਆਪਣੀ ਸਾਲੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਆਪਣੀ ਪਤਨੀ ਨੂੰ ਦੱਸਿਆ ਕਿ ਸ਼ਰਨਜੀਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇੰਨਾ ਹੀ ਨਹੀਂ ਦੋਸ਼ੀ ਨੇ ਆਪਣੇ ਸਹੁਰੇ ਭੈਣੀ ਵਾਹੀਆ ਬਰਨਾਲੇ ਵਿਖੇ ਮ੍ਰਿਤਕਾ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਸੀ। ਪਰਿਵਾਰ ਨੂੰ ਸ਼ੱਕ ਹੋਇਆ ਕਿ ਸਾਡੀ ਲੜਕੀ ਦਾ ਕਤਲ ਹੋਇਆ ਫਿਰ ਥੋੜੇ ਦਿਨਾਂ ਬਾਅਦ ਹਰਦੀਪ ਆਪਣੇ ਸਹੁਰੇ ਘਰ ਗਿਆ।
ਉਸ ਨੇ ਸਹੁਰੇ ਵਾਲਿਆਂ ਨੂੰ ਦੱਸਿਆ ਕਿ ਉਸਨੇ ਹੀ ਸ਼ਰਨਜੀਤ ਕੌਰ ਦਾ ਕਤਲ ਕੀਤਾ ਹੈ। ਉਸ ਨੇ ਗੁੱਸੇ ਵਿੱਚ ਆ ਕੇ ਸ਼ਰਨਜੀਤ ਕੌਰ ਦਾ ਗਲਾ ਘੁੱਟ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਨੇ ਸਾਰੀ ਗੱਲ ਪੁਲਿਸ ਨੂੰ ਦੱਸੀ। ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਦੋਸ਼ੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿਸ ਤੇ ਮੁਕਦਮਾ ਦਰਜ ਕਰਕੇ ਅੱਜ ਉਸ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ