ਟੱਬਰ ਨਾਲ ਹੋਲੀ ਮਨਾ ਕੇ ਪਰਤਿਆ ਸੀ ਵਾਪਸ, ਓਵਰ-ਬ੍ਰਿਜ ‘ਤੇ ਮੁੰਡੇ ਦੀ ਟੁੱਟੀ ਸੈਫਟੀ Belt, ਥੱਲੇ ਡਿੱਗਦੇ ਸਾਰ ਹੋਇਆ

ਦੀਨਾਨਗਰ ਤੋਂ ਬਹਿਰਾਮਪੁਰ ਰੋਡ ਦੇ ਵਿੱਚ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਰੇਲਵੇ ਓਵਰ ਬ੍ਰਿਜ ‘ਤੇ ਕੰਮ ਕਰ ਰਹੇ ਨੌਜਵਾਨ ਬਲਦੇਵ ਸਿੰਘ ਦੀ ਪੁਲ ਤੋਂ ਹੇਠਾਂ ਡਿੱਗ ਕੇ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਠੱਠੀਆਂ ਖੁਰਦ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਹੈ।ਬਲਦੇਵ ਸਿੰਘ ਆਪਣੇ ਪਰਿਵਾਰ ਦੇ ਨਾਲ ਹੋਲੀ ਮਨਾ ਕੇ ਬੀਤੇ ਦਿਨ ਹੀ ਵਾਪਸ ਆਇਆ ਸੀ। ਜਦੋਂ ਸਵੇਰੇ ਉਕਤ ਨੌਜਵਾਨ ਰੇਲਵੇ ਬ੍ਰਿਜ ਦੇ ‘ਤੇ ਕੰਸਟ੍ਰਕਸ਼ਨ ਦਾ ਕੰਮ ਕਰ ਰਿਹਾ ਸੀ ਤਾਂ ਅਣਗਹਿਲੀ ਕਾਰਨ ਪੁੱਲ ਦੇ ਉੱਪਰੋਂ ਸੇਫਟੀ ਬੈਲਟ ਟੁੱਟਣ ਦੇ ਕਾਰਨ

ਨੌਜਵਾਨ ਪੁਲ ਤੋਂ ਸਿੱਧਾ ਹੇਠਾਂ ਮੂੰਹ ਭਾਰ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਗਈ।ਜਦੋਂ ਉਕਤ ਨੌਜਵਾਨ ਹੇਠਾਂ ਡਿੱਗਿਆ ਤਾਂ ਇਕ ਪਲ ‘ਚ ਆਸੇ-ਪਾਸੇ ਹਾਹਾਕਾਰ ਮਚ ਗਈ। ਨੇੜੇ ਕੰਮ ਕਰ ਰਹੇ ਨੌਜਵਾਨਾਂ ਨੇ ਉਸ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਿਛਲੇ ਕਈ ਸਾਲਾਂ ਤੋਂ ਬਣ ਰਹੇ ਇਸ ਰੇਲਵੇ ਓਵਰ ਬ੍ਰਿਜ ਦੇ ਕਾਰਨ ਕਈ ਹਾਦਸੇ ਪੇਸ਼ ਆ ਚੁੱਕੇ ਹਨ ਪਰ ਹਾਲੇ ਤੱਕ ਰੇਲਵੇ ਓਵਰ ਬ੍ਰਿਜ ਦਾ ਕੰਮ ਪੂਰਾ ਨਹੀਂ ਹੋ ਸਕਿਆ ਹੈਇੱਥੋਂ ਤੱਕ ਕਿ ਇੱਥੋਂ

ਗੁਜ਼ਰਨ ਵਾਲੇ ਕਈ ਪਿੰਡਾਂ ਦੇ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਾਲ ਹੀ ਆਪਣੇ ਘਰ ਤੱਕ ਜਾਣ ਲਈ ਵੀ ਉਨ੍ਹਾਂ ਨੂੰ ਕਈ ਕਿਲੋਮੀਟਰ ਲੰਬਾ ਚੱਕਰ ਲਗਾ ਕੇ ਜਾਣਾ ਪੈਂਦਾ ਹੈ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਮਾਂ ਵੀ ਬਰਬਾਦ ਹੋ ਰਿਹਾ ਹੈ। ਕਈ ਲੋਕ ਆਪਣਾ ਸਮਾਂ ਬਚਾਉਣ ਲਈ ਇਸ ਰੇਲਵੇ ਲਾਈਨ ਨੂੰ ਕ੍ਰਾਸ ਕਰਦੇ ਹਨ, ਜਿੱਥੇ ਕੋਈ ਫਾਟਕ ਤੱਕ ਨਹੀਂ ਹੈ, ਜਿਸ ਕਾਰਨ ਕਿਸੇ ਵੀ ਸਮੇਂ ਕੋਈ ਸੜਕ ਹਾਦਸਾ ਪੇਸ਼ ਆ ਸਕਦਾ ਹੈ। ਆਖਿਰ ਬਣਨ ਤੋਂ ਪਹਿਲਾਂ ਹੀ ਇਹ ਪੁਲ ਇਕ ਨੌਜਵਾਨ ਲਈ ਕਾਲ ਬਣ ਗਿਆ ਹੈ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਪੁਲ ਦੇ ਨਿਰਮਾਣ ਦਾ ਕੰਮ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਤੋਂ ਛੁਟਕਾਰਾ ਮਿਲ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *