ਤੇਜ਼ ਰਫਤਾਰ ਕਾਰ ਨੇ ਦਰੜੇ ਕਈ ਲੋਕ, ਇੱਕ ਔਰਤ ਦੀ ਮੌਤ

ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 3 ਇਲਾਕੇ ਵਿੱਚ ਇੱਕ ਹਫ਼ਤਾਵਾਰੀ ਲੱਗੇ ਬਜ਼ਾਰ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ‘ਚ 10 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ 22 ਸਾਲ ਦੀ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਇਸ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਕਾਰ

ਲੋਕਾਂ ਨੂੰ ਦਰੜਦੀ ਨਜ਼ਰ ਆ ਰਹੀ ਹੈ। ਮ੍ਰਿਤਕਾ ਦੀ ਪਛਾਣ 22 ਸਾਲਾ ਸੀਤਾ ਦੇਵੀ ਵਜੋਂ ਹੋਈ ਹੈ। ਉਹ ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਦੀ ਰਹਿਣ ਵਾਲੀ ਸੀ। ਪੂਰਬੀ ਦਿੱਲੀ ਦੇ ਡੀਸੀਪੀ ਅਪੁਰਵਾ ਗੁਪਤਾ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ ਸਾਢੇ 9 ਵਜੇ ਮਯੂਰ ਵਿਹਾਰ ਫੇਜ਼ 3 ਖੇਤਰ ਦੇ ਬੁੱਧ ਬਾਜ਼ਾਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ ਵਿੱਚ 10 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਹਨ। ਸਾਰਿਆਂ ਨੂੰ ਨੇੜੇ ਦੇ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਲੋਕਾਂ ਦਾ

ਇਲਾਜ ਚੱਲ ਰਿਹਾ ਹੈ। ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਡੀਸੀਪੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਿਰਾਸਤ ਵਿੱਚ ਲੈ ਕੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਕਾਰ ਵੀ ਨੁਕਸਾਨੀ ਗਈ ਹੈ ਜਿਸ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਵਿਧਾਇਕ ਅਤੇ ਪੂਰਬੀ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਵੀ ਜ਼ਖਮੀਆਂ ਦਾ ਹਾਲ ਚਾਲ ਜਾਣਨ ਲਈ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਲਗਾਤਾਰ ਲੋਕਾਂ ਦੀ ਜਾਨ ਲੈ ਰਿਹਾ ਹੈ, ਇਸ ਲਈ ਇਸ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *