ਦਰਦਨਾਕ ਸੜਕ ਹਾਦਸਾ, JCB ਤੇ ਕਾਰ ਦੀ ਟੱਕਰ, ਕਾਰ ਸਵਾਰ ਦੀ ਮੌਤ, JCB ਚਾਲਕ ਫ਼ਰਾਰ

ਮੋਗਾ (moga police) ‘ਚ ਬੀਤੀ ਦੇਰ ਰਾਤ ਮੋਗਾ-ਫ਼ਿਰੋਜ਼ਪੁਰ (moga-news-today) ਰੋਡ ‘ਤੇ ਜੇਸੀਬੀ ਅਤੇ ਕਾਰ (car accident) ਵਿਚਕਾਰ ਹੋਈ ਟੱਕਰ (accident-in-moga) ‘ਚ ਇੱਕ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਪੁਲਿਸ ਜਾਂਚ ਕਰ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨੇ ਦੱਸਿਆ ਕਿ ਅਸੀਂ ਸਿੱਧੂ ਹਸਪਤਾਲ ਦੇ ਕੋਲ ਖੜ੍ਹੇ ਸੀ ਤਾਂ ਅਚਾਨਕ ਸਾਨੂੰ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਜਦੋਂ ਜਾ ਕੇ ਵੇਖਿਆ ਤਾਂ ਇੱਕ ਕਾਰ ਤੇ ਜੇ.ਸੀ.ਬੀ ਦੀ

ਟੱਕਰ ਦੇਖੀ ਤਾਂ ਮੌਕੇ ‘ਤੇ ਜਾ ਕੇ ਕਾਰ ਸਵਾਰ ਨੂੰ ਬਾਹਰ ਕੱਢਿਆ ਤਾਂ ਦੇਖਿਆ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਇੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਕੌਂਸਲਰ ਮਨਜੀਤ ਸਿੰਘ ਨੇ ਦੱਸਿਆ ਕਿ 27 ਸਾਲਾ ਅੰਕੁਰ ਸੇਤੀਆ ਜੋ ਕਿ ਸਾਡੇ ਘਰ ਦੇ ਨੇੜੇ ਰਹਿੰਦਾ ਸੀ ਅਤੇ ਸਰਕਾਰੀ ਹਸਪਤਾਲ ਦੇ ਸਾਹਮਣੇ ਕੱਪੜੇ ਦੀ ਦੁਕਾਨ ਕਰਦਾ ਸੀ, ਦੀ ਦੇਰ ਰਾਤ ਇੱਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦਾ ਦੂਜਾ ਸਾਥੀ ਗੌਤਮ (23) ਗੰਭੀਰ ਜ਼ਖਮੀ ਹੋ ਗਿਆ।

ਜਾਂਚ ਅਧਿਕਾਰੀ ਸਾਬ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਹਾਦਸਾ ਸਿੱਧੂ ਹਸਪਤਾਲ ਨੇੜੇ ਵਾਪਰਿਆ ਹੈ, ਜਿਸ ‘ਤੇ ਅਸੀਂ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਅਤੇ ਇਕ ਵਿਅਕਤੀ ਅੰਕੁਰ ਸੇਤੀਆ (27) ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜੋ ਕਿ ਹਾਦਸਾ ਦੌਰਾਨ ਉਲਟ ਦਿਸ਼ਾ ਤੋਂ ਆ ਰਿਹਾ ਸੀ। ਪੁਲਿਸ ਨੇ ਅੰਕੁਰ ਦੇ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *