ਮੰਦਰ’ਚ ਲੱਗੀਆਂ ਹੋਲੀ ਦੀਆਂ ਰੌਣਕਾਂ, ਬਣਿਆ ਵਰਿੰਦਾਵਨ ਵਰਗਾ ਮਾਹੌਲ

ਸ਼੍ਰੀ ਸਨਾਤਨ ਜਾਗਰਨ ਮੰਚ (ਰਜਿਸਟਰਡ) ਵੱਲੋਂ ਹੋਲੀ ਦੇ ਤਿਉਹਾਰ ਨੂੰ ਸਮਰਪਿਤ ਸੰਕੀਰਤਨ ਸਮਾਗਮ ਵਿੱਚ ਸ਼ਰਧਾਲੂ ਕ੍ਰਿਸ਼ਨ ਭਜਨਾਂ ‘ਤੇ ਖੂਬ ਝੂਮੇ ਅਤੇ ਫੁੱਲਾਂ ਦੀ ਹੋਲੀ ਖੇਡੀ ਗਈ। ਇਸ ਦੌਰਾਨ ਬਾਜ਼ਾਰ ਵਿਖੇ ਸਥਿਤ ਚੌਧਰੀ ਮਈਆ ਦਾਸ ਮਿਸਤਰੀ ਸ਼ਿਵਾਲਾ ਮੰਦਰ ਵਿਖੇ ਵਰਿੰਦਾਵਨ ਵਰਗਾ ਮਾਹੌਲ ਬਣ ਗਿਆ ਸੀ।ਮਹਿਲਾ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸਾਹ ਵੇਖਣ ਨੂੰ ਮਿਲਿਆ ਤੇ ਉਹਨਾਂ ਨੱਚ ਨੱਚ ਕੇ ਸਮਾਗਮ ਵਿੱਚ ਖੂਬ ਰੌਣਕਾਂ ਬੰਨ੍ਹੀਆਂ।

ਦੱਸਣ ਯੋਗ ਹੈ ਕਿ ਸ਼੍ਰੀ ਸਨਾਤਨ ਜਾਗਰਨ ਮੰਚ ਵੱਲੋਂ 25 ਮਾਰਚ ਨੂੰ ਕਰਵਾਏ ਜਾ ਰਹੇ ‘ਹੋਲੀ ਕੇ ਰੰਗ ਰਾਧਾ ਕ੍ਰਿਸ਼ਨ ਕੇ ਸੰਗ’ ਸਮਾਗਮ ਵਿੱਚ ਸ਼ਰਧਾਲੂਆਂ ਦਾ ਹਜੂਮ ਜੁਟਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਕੀਰਤਨ ਸਮਾਗਮ ਸ਼ੁਰੂ ਕੀਤੇ ਗਏ ਹਨ। ਜਿਸ ਤਹਿਤ ਬੀਤੀ ਦੇਰ ਸ਼ਾਮ ਚੌਧਰੀ ਮਈਆ ਦਾਸ ਮਿਸਤਰੀ ਸ਼ਿਵਾਲਾ ਟਰੱਸਟ ਦੇ ਸਹਿਯੋਗ ਨਾਲ ਮੰਦਰ ਵਿਖੇ ਵਿਸ਼ੇਸ਼ ਭਜਨ ਸੰਧਿਆ ਕਰਵਾਈ ਗਈ ਸੀ,

ਜੋ ਦੇਰ ਰਾਤ ਤੱਕ ਚਲੀ।ਸ਼੍ਰੀ ਸਨਾਤਨ ਜਾਗਰਨ ਮੰਚ ਦੀ ਭਜਨ ਮੰਡਲੀ ਵੱਲੋਂ ਰਾਧਾ ਕ੍ਰਿਸ਼ਨ ਅਤੇ ਹੋਲੀ ਦੇ ਤਿਉਹਾਰ ਨਾਲ ਸੰਬੰਧਿਤ ਭਜਨਾਂ ਦੀਆਂ ਪੇਸ਼ਕਾਰੀਆਂ ਦੇ ਨਾਲ ਨਾਲ ਸਮਾਗਮ ਦੇ ਅਖੀਰ ਵਿੱਚ ਫੁੱਲਾਂ ਦੀ ਹੋਲੀ ਵੀ ਖੇਡੀ ਗਈ। ਰਵੀ ਮਹਾਜਨ, ਨਿਕੁੰਜ ਮੋਹਨ ਮਿੱਠਲ ਅਤੇ ਪੰਕਜ ਵੱਲੋਂ ਗਾਏ ਗਏ ਰਾਜਾ ਕ੍ਰਿਸ਼ਨ ਭਾਈਨਾ ਤੇ ਸ਼ਰਧਾਲੂ ਸੁੱਧ ਬੁੱਧ ਭੁਲਾ ਕੇ ਨੱਚਦੇ ਨਜ਼ਰ ਆਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *