ਦੁਬਈ ’ਚ ਇਸ ਪੰਜਾਬੀ ਮੁੰਡੇ ਨੂੰ ਗੋ+ਲੀ ਮਾਰਨ ਦੇ ਹੁਕਮ, ਖ਼ਬਰ ਨੇ ਮਾਪਿਆਂ ਨੂੰ ਛੇੜੀ ਕੰਬਣੀ, ਰੋ-ਰੋ ਬੁਰਾ ਹਾਲ

ਹੁਸ਼ਿਆਰਪੁਰ ਦੇ ਪਿੰਡ ਸਰਹਾਲਾ ਕਲਾਂ ਦੇ ਰਹਿਣ ਵਾਲੇ ਨੌਜਵਾਨ ਨੂੰ ਦੁਬਈ ਵਿੱਚ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਨੌਜਵਾਨ ਇੱਕ ਪਾਕਿਸਤਾਨੀ ਨਾਗਰਿਕ ਦੇ ਕਤਲ ਦੇ ਇਲਜ਼ਾਮ ਅਧੀਨ ਪਿਛਲੇ ਚਾਰ ਸਾਲਾਂ ਤੋਂ ਦੁਬਈ ਦੀ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਅਦਾਲਤ ਨੇ ਹੁਕਮ ਜਾਰੀ ਕੀਤੇ ਹਨ ਕਿ ਗੋਲੀ ਮਾਰ ਦਿੱਤੀ ਜਾਵੇਨਹੀਂ ਤਾਂ ਜੁਰਮਾਨੇ ਵੱਜੋਂ 60 ਲੱਖ਼ ਰੁਪਏ ਦੀ ਬਲੱਡ ਮਨੀ ਜਲਦ ਹੀ ਜਮ੍ਹਾਂ ਕਰਵਾਈ ਜਾਵੇ। ਇਹ ਸੂਚਨਾ ਮਿਲਦੇ ਹੀ ਪਰਿਵਾਰ ਜਿੱਥੇ ਪੂਰੀ ਤਰ੍ਹਾਂ ਟੁੱਟ ਗਿਆ ਹੈ, ਉੱਥੇ ਉਨ੍ਹਾਂ ਕੇਂਦਰ ਅਤੇ ਪੰਜਾਬ

ਸਰਕਾਰ ਨੂੰ ਆਪਣੇ ਪੁੱਤਰ ਨੂੰ ਬਚਾਉਣ ਦੀ ਗੁਹਾਰ ਲਗਾਈ ਹੈ। ਪਰਿਵਾਰ ਨੇ ਇਸ ਔਖੀ ਘੜੀ ‘ਚ ਪੰਜਾਬ ਸਰਕਾਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਐਸ ਪੀ ਓਬਰਾਏ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਸੀ ਅਤੇ ਜਿਨ੍ਹਾਂ ਦੇ ਦਖ਼ਲ ਤੋਂ ਬਾਅਦ ਚਰਨਜੀਤ ਸਿੰਘ ਦੀ ਮੌਤ ਦੀ ਸਜ਼ਾ ਰੁਕ ਗਈ ਸੀ।ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਅਚਾਨਕ ਫ਼ਿਰ ਉਨ੍ਹਾਂ ਦੇ ਪੁੱਤਰ ਨੇ ਫ਼ੋਨ ’ਤੇ ਦੱਸਿਆ ਕਿ ਮੌਤ ਦੀ ਸਜ਼ਾ ਰੋਕਣ ਤੋਂ ਬਾਅਦ ਉਨ੍ਹਾਂ ਦੇ ਲੜਕੇ ਦੀ ਕਿਸੇ

ਨੇ ਵੀ ਪੈਰਵੀ ਨਹੀਂ ਕੀਤੀ ਅਤੇ ਨਾ ਹੀ ਬੱਲਡ ਮਨੀ ਦਾ ਪ੍ਰਬੰਧ ਹੋਇਆ। ਜਿਸ ਕਾਰਨ ਹੁਣ ਮੁੜ੍ਹ ਇੱਕ ਹਫ਼ਤੇ ਵਿੱਚ ਉਨ੍ਹਾਂ ਦੇ ਲੜਕੇ ਨੂੰ ਮੌਤ ਦੀ ਸਜਾ ਦੇਣ ਜਾਂ 60 ਲੱਖ਼ ਰੁਪਏ ਬਲੱਡ ਮਨੀ ਦੀ ਸ਼ਰਤ ਨਿਭਾਉਣ ਦਾ ਫ਼ੈਸਲਾ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਲੜਕੇ ਦੀ ਮੌਤ ਨੇੜੇ ਦਿਖ਼ਾਈ ਦੇ ਰਹੀ ਹੈ।ਉਨ੍ਹਾਂ ਫ਼ਿਰ ਤੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਸੈਂਟਰਲ ਜੇਲ੍ਹ ਅਲਬਾਟਲਾ ਆਬੂਧਾਬੀ ਵਿੱਚ ਕੈਦ ਲੜਕੇ ਦੀ ਜਾਨ ਬਚਾਈ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *