UAE ਵਿੱਚ ਤੂਫਾਨ ਅਤੇ ਭਾਰੀ ਮੀਂਹ ਕਾਰਨ ਹਾਲਾਤ ਵਿਗੜ ਗਏ ਹਨ। ਖਾਸ ਕਰਕੇ ਦੁਬਈ ਸ਼ਹਿਰ ਜੋ ਆਪਣੀ ਰੇਤਲੀ ਮਿੱਟੀ ਅਤੇ ਝੁਲਸਣ ਵਾਲੀ ਗਰਮੀ ਲਈ ਜਾਣਿਆ ਜਾਂਦਾ ਹੈ। ਅੱਜ ਸ਼ਹਿਰ ਦੀਆਂ ਸੜਕਾਂ ਸਮੁੰਦਰ ਬਣ ਗਈਆਂ ਹਨ। ਹਾਲਾਤ ਇਹ ਹਨ ਕਿ ਹਵਾਈ ਅੱਡੇ ‘ਤੇ ਭਾਰੀ ਪਾਣੀ ਭਰਿਆ ਹੋਇਆ ਹੈ। ਦੁਬਈ ਵਿੱਚ ਪਾਣੀ ਭਰਨ ਦੇ ਕਈ ਵੀਡੀਓ ਸਾਹਮਣੇ ਆਏ ਹਨ। ਵੀਡੀਓ ‘ਚ ਜਹਾਜ਼ ਨੂੰ ਰਨਵੇ ‘ਤੇ ਤੈਰਦੇ ਦੇਖਿਆ ਜਾ ਸਕਦਾ ਹੈ। 45 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਅਚਾਨਕ ਆਏ ਹੜ੍ਹ ਨੇ ਪੂਰੇ ਸ਼ਹਿਰ ਨੂੰ ਸੁੰਨ ਕਰ ਦਿੱਤਾ ਹੈ।
ਦੁਬਈ ਸ਼ਹਿਰ ਵਿੱਚ ਪਾਣੀ ਭਰਨ ਅਤੇ ਹੜ੍ਹ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਮੰਗਲਵਾਰ ਨੂੰ ਸ਼ਹਿਰ ‘ਚ ਅਚਾਨਕ ਮੌਸਮ ਬਦਲ ਗਿਆ ਅਤੇ ਤੇਜ਼ ਮੀਂਹ ਕਾਰਨ ਸ਼ਹਿਰ ‘ਚ ਪਾਣੀ ਭਰ ਗਿਆ। ਘਰਾਂ, ਦਫ਼ਤਰਾਂ ਅਤੇ ਸੜਕਾਂ ‘ਤੇ ਵੱਡੇ ਪੱਧਰ ‘ਤੇ ਪਾਣੀ ਭਰ ਗਿਆ। ਮੀਂਹ ਕਾਰਨ ਹਵਾਈ ਯਾਤਰਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। 21 ਅੰਤਰਰਾਸ਼ਟਰੀ ਸਣੇ 45 ਉਡਾਣਾਂ ਨੂੰ ਰੱਦ ਕਰਨਾ ਪਿਆ ਜਾਂ ਮੁੜ ਸਮਾਂ-ਤਹਿ ਕਰਨਾ ਪਿਆ।
ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ਦੁਬਈ ਵਿੱਚ ਭਾਰੀ ਮੀਂਹ ਕਾਰਨ ਕਈ ਉਡਾਣਾਂ ਨੂੰ ਮੋੜਨਾ ਪਿਆ। ਆਮ ਤੌਰ ‘ਤੇ ਸ਼ਾਮ ਨੂੰ ਇੱਥੇ ਹਵਾਈ ਅੱਡੇ ‘ਤੇ 100 ਤੋਂ ਵੱਧ ਉਡਾਣਾਂ ਆਉਂਦੀਆਂ ਹਨ। ਪਰ ਮੰਗਲਵਾਰ ਸ਼ਾਮ ਨੂੰ ਨਜ਼ਾਰਾ ਬਿਲਕੁਲ ਵੱਖਰਾ ਸੀ। ਭਾਰੀ ਮੀਂਹ ਕਾਰਨ ਰਨਵੇਅ ‘ਤੇ ਇੰਨਾ ਪਾਣੀ ਭਰ ਗਿਆ ਕਿ ਫਲਾਈਟਾਂ ਰਨਵੇ ‘ਤੇ ਤੈਰਦੀਆਂ ਨਜ਼ਰ ਆਈਆਂ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ