ਨਹਿਰ ਚ ਡੁੱਬਣ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌ*ਤ

ਮੰਗਲਵਾਰ ਨੂੰ ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਨਦਾਮਪੁੁਰ ਵਿਖੇ ਨਹਿਰ ‘ਚ ਡੁੱਬ ਜਾਣ ਕਾਰਨ 22 ਸਾਲਾ ਇੱਕ ਨੌਜਵਾਨ ਦੀ ਮੌ ਤ ਹੋ ਗਈ। ਮ੍ਰਿਤਕ ਦੀ ਪਛਾਣ ਚੰਨੋ ਪਿੰਡ ਦੇ ਹਰਗੋਬਿੰਦ ਸਿੰਘ ਪੁੱਤਰ ਕੌਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਗ਼ਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ਜੋ ਇੱਕ ਨਿੱਜੀ ਕੰਪਨੀ ‘ਚ ਮਜ਼ਦੂਰੀ ਦਾ ਕੰਮ ਕਰਦਾ ਸੀ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਏਐੱਸਆਈ ਦਰਸ਼ਨ ਸਿੰਘ ਚੌਕੀ ਕਾਲਾਝਾੜ ਨੇ ਦੱਸਿਆ ਕਿ ਅੱਜ ਦੁਪਹਿਰ ਹਰਗੋਬਿੰਦ ਸਿੰਘ ਆਪਣੇ ਇੱਕ ਦੋਸਤ ਨਾਲ ਨਦਾਮਪੁਰ ਵਿਖੇ ਨਹਿਰ ਦੇ ਨਾਲ ਲੱਗਦੇ ਛੋਟੇ ਸੂਏ ‘ਚ ਨਹਾਉਣ ਲਈ ਆਇਆ ਸੀ ਤਾਂ ਸੂਏ ‘ਚ ਪਾਣੀ ਘੱਟ ਹੋਣ ਕਾਰਨ ਹਰਗੋਬਿੰਦ ਨਹਿਰ ਦੇ ਕਿਨਾਰੇ ਚਲਾ ਗਿਆ ਜਿਸ ਦੌਰਾਨ ਪੈਰ ਤਿਲਕਣ ਕਾਰਨ ਹਰਗੋਬਿੰਦ ਨਹਿਰ ਵਿੱਚ ਡਿੱਗ ਪਿਆ। ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਸਰੀਰ ਭਾਰੀ ਹੋਣ ‘ਤੇ ਤੈਰਨਾ ਨਾ ਆਉਣ ਕਾਰਨ ਹਰਗੋਬਿੰਦ ਨਹਿਰ ਦੇ ਪਾਣੀ ਵਿੱਚ ਰੁੜ੍ਹ ਗਿਆ।

ਘਟਨਾ ਸਬੰਧੀ ਪਤਾ ਲੱਗਣ ‘ਤੇ ਮੌਕੇ ‘ਤੇ ਗੋਤਾਖੋਰਾਂ ਨੂੰ ਬੁਲਾ ਕੇ ਪਾਣੀ ਵਿੱਚ ਹਰਗੋਬਿੰਦ ਦੀ ਤਲਾਸ਼ ਕੀਤੀ ਗਈ ਤਾਂ ਇਸ ਦੌਰਾਨ ਸ਼ਾਮ ਸਾਢੇ 5 ਵਜੇ ਦੇ ਕਰੀਬ ਹਰਗੋਬਿੰਦ ਦੀ ਲਾਸ਼ ਨਹਿਰ ‘ਤੇ ਬਣੇ ਪਾਵਰ ਹਾਊਸ ਨੇੜੇ ਪਾਣੀ ‘ਚੋਂ ਮਿਲੀ। ਪੁਲਿਸ ਨੇ ਮੌਕੇ ‘ਤੇ ਮ੍ਰਿਤਕ ਨੌਜਵਾਨ ਦੇ ਵਾਰਸਾਂ ਦੇ ਬਿਆਨਾਂ ਤੇ ਲਾਸ਼ ਨੂੰ ਕਬਜ਼ੇ ਲੈਂਦਿਆਂ ਕਾਰਵਾਈ ਆਰੰਭ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹਰਗੋਬਿੰਦ ਸਿੰਘ ਦੇ ਸਿਰ ‘ਤੇ ਪਹਿਲਾਂ ਹੀ ਬਾਪ ਦਾ ਸਾਇਆ ਉੱਠ ਚੁੱਕਿਆ ਸੀ ਤੇ ਉਹ ਪਰਿਵਾਰ ਵਿੱਚ ਆਪਣੇ ਛੋਟੇ ਭਰਾ, ਮਾਂ ਅਤੇ ਦਾਦਾ ਨਾਲ ਰਹਿੰਦਾ ਸੀ। ਘਟਨਾ ਮਗਰੋਂ ਪਿੰਡ ਤੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *