ਨਹਿਰ ‘ਚ ਪਏ ਪਾੜ ਨੇ 200 ਤੋਂ ਵੱਧ ਕਿੱਲੇ ਦੀ ਫਸਲ ਕੀਤੀ ਖਰਾਬ

ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਇਸ ਕਰਕੇ ਕੀਤਾ ਜਾ ਰਿਹਾ ਹੈ ਕਿ ਨਹਿਰ ‘ਚ ਪਾੜ ਪੈਣ ਨਾਲ ਸੈਂਕੜੇ ਏਕੜ ਝੋਨੇ ਦੀ ਲਗਾਈ ਫ਼ਸਲ ਪਾਣੀ ਦੀ ਭੇਟ ਚੜ੍ਹ ਗਈ ਹੈ। ਇਸ ਮੌਕੇ ਪੀੜਤ ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਮਹੀਨੇ ‘ਚ ਦੂਜੀ ਵਾਰ ਇਹ ਨਹਿਰ ਟੁੱਟ ਚੁਕੀ ਹੈ ਅਤੇ ਪ੍ਰਸ਼ਾਸ਼ਨ ਦੀ ਅਣਗਿਹਲੀ ਨਾਲ ਬਾਰ-ਬਾਰ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਕਰੀਬ 200 ਏਕੜ ਝੋਨੇ ਦੀ ਫ਼ਸਲ ਅਤੇ ਪਨੀਰੀ ਸਮੇਤ ਪਸ਼ੂਆਂ ਦ

ਚਾਰ ਪਾਣੀ ‘ਚ ਡੁੱਬ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਲਗਾਤਾਰ ਨਹਿਰ ਵੱਲੋਂ ਕੀਤੇ ਜਾ ਰਹੇ ਕਿਸਾਨਾਂ ਦੇ ਨੁਕਸਾਨ ਨਾਲ ਕਿਸਾਨਾਂ ਨੂੰ ਭਾਰੀ ਕਰਜ਼ੇ ਦੇ ਬੋਝ ਦਾ ਸਾਹਮਣੇ ਕਰਨਾ ਪਵੇਗਾ। ਉਧਰ ਮੌਕੇ ‘ਤੇ ਲੋਕਾਂ ਦਾ ਪਤਾ ਲੈਣ ਪਹੁੰਚੇ ਕਾਂਗਰਸ ਦੇ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਵੀ ਪ੍ਰਸ਼ਾਸਨ ‘ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਲਗਾਤਾਰ ਇਹ ਨਹਿਰ ਦੂਜੀ ਵਾਰ

ਟੁੱਟ ਚੁੱਕੀ ਹੈ, ਪਰ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਜਿਸ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਥੇ ਹੀ ਨਹਿਰੀ ਵਿਭਾਗ ਦੇ ਇੰਜੀਨੀਅਰ ਨੇ ਦੱਸਿਆ ਕਿ ਜਾਨਵਰਾਂ ਵੱਲੋਂ ਇਹ ਨਹਿਰ ਦਾ ਬੈੱਡ ਕਮਜ਼ੋਰ ਕੀਤਾ ਗਿਆ ਹੈ, ਜਿਸ ਕਾਰਨ ਪਾਣੀ ਆਉਣ ਕਾਰਨ ਹਰ ਵਾਰ ਇਸ ਦਾ ਬੰਨ੍ਹ ਟੁੱਟ ਰਿਹਾ ਹੈ। ਉਹਨਾਂ ਕਿਹਾ ਕਿ ਜਲਦੀ ਹੀ ਇਸ ਬੰਨ੍ਹ ਨੂੰ ਮਜਬੂਤ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *