ਨਹੀਂ ਮੋੜੇ ਉਧਾਰ ਦੇ 1500 ਤਾਂ ਕਰ ‘ਤਾ ਕਤਲ

ਅੱਜ-ਕੱਲ੍ਹ ਲੋਕਾਂ ਵਿਚ ਸਬਰ-ਸੰਤੋਖ ਇਸ ਕਦਰ ਖ਼ਤਮ ਹੋ ਗਿਆ ਹੈ ਕਿ ਉਧਾਰ ਦਿੱਤੇ ਮਾਮੂਲੀ ਜਿਹੇ ਰੁਪਏ ਹਾਸਲ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਅਜਿਹਾ ਹੀ ਕੁੱਝ ਰਾਏਕੋਟ ਦੇ ਪਿੰਡ ਜਲਾਲਦੀਵਾਲ ਵਿਖੇ ਵਾਪਰਿਆ, ਜਿਥੇ ਇੱਕ ਵਿਅਕਤੀ ਨੇ ਉਧਾਰ ਦਿੱਤੇ ਮਹਿਜ 1500 ਰੁਪਇਆ ਬਦਲੇ ਇੱਕ 40 ਸਾਲਾਂ ਗਰੀਬ ਵਿਅਕਤੀ ਦਾ ਕਤਲ ਕਰ ਦਿੱਤਾ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਮ੍ਰਿਤਕ ਜਸਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਪਤਨੀ ਅਮਨਦੀਪ ਕੌਰ,

ਭਰਾ ਜੋਗਿੰਦਰ ਸਿੰਘ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੇ ਪਤੀ ਜਸਵੰਤ ਸਿੰਘ ਨੇ ਪਿੰਡ ਦੇ ਹੀ ਵਸਨੀਕ ਸੁਸ਼ੀਲ ਕੁਮਾਰ ਉਰਫ ਤੋਤੀ, ਉਧਾਰ ਲਏ 1500 ਰੁਪਇਆ ਪਿੱਛੇ ਉਸ ਨਾਲ ਅਕਸਰ ਲੜਾਈ-ਝਗੜਾ ਕਰਦਾ ਰਹਿੰਦਾ ਸੀ ਅਤੇ ਧਮਕਾਉਂਦਾ ਸੀ।ਉਸ ਨੇ ਦੱਸਿਆ ਕਿ ਮ੍ਰਿਤਕ ਜਸਵੰਤ ਸਿੰਘ, ਤੰਦੂਰ ’ਤੇ ਰੋਟੀਆਂ ਲਹਾਉਣ ਦਾ ਕੰਮ ਕਰਦਾ ਸੀ। ਇੱਕ ਪੈਲੇਸ ’ਚ ਵਿਆਹ ਤੋਂ ਕੰਮ ਖ਼ਤਮ ਹੋਣ ’ਤੇ ਜਦੋਂ ਮ੍ਰਿਤਕ ਪਿੰਡ ਨੂੰ ਵਾਪਸ ਆ ਰਿਹਾ ਸੀ ਤਾਂ

ਪਿੰਡ ਜਲਾਲਦੀਵਾਲ ਨਜ਼ਦੀਕ ਉਕਤ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਸਿਰ ’ਚ ਕਿਸੇ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪਿੰਡਵਾਸੀਆਂ ਮੁਤਾਬਿਕ ਮ੍ਰਿਤਕ ਆਪਣੀਆਂ ਤਿੰਨ ਧੀਆਂ, ਇੱਕ ਬੇਟੇ ਤੇ ਪਤਨੀ ਦਾ ਇਕਲੌਤਾ ਸਹਾਰਾ ਸੀ ਅਤੇ ਮਿਹਨਤ ਮਜ਼ਦੂਰੀ ਕਰਕੇ ਟੱਬਰ ਦਾ ਪਾਲਣ ਪੋਸ਼ਣ ਕਰਦਾ ਸੀ। ਉਸ ਦੀ ਮੌਤ ਨਾਲ ਪਰਿਵਾਰ ਤੇ ਚਾਰ ਮਾਸੂਮ ਬੱਚੇ ਬੇਸਹਾਰਾ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *