‘ਨਹੀਂ ਰੀਸਾਂ ਪੰਜਾਬੀਆਂ ਦੀਆਂ” ਸਰਦਾਰ ਜੀ ਨੇ ਵਿਦੇਸ਼ ‘ਚ ਵਧਾਇਆ ਪੰਜਾਬ ਦਾ ਮਾਣ ,ਮਾਊਂਟ ਐਵਰੇਸਟ ਦੀ ਚੋਟੀ

ਗੁਰੂ ਦੇ ਸਿੱਖ ਨੇ ਇੱਕ ਵਾਰ ਫਿਰ ਪੂਰੇ ਪੰਜਾਬ ਦੇ ਨਾਲ-ਨਾਲ ਸਿੱਖੀ ਭਾਈਚਾਰੇ ਦਾ ਨਾਂ ਪੂਰੀ ਦੁਨੀਆ ਵਿਚ ਰੋਸ਼ਨ ਕਰ ਦਿੱਤਾ ਹੈ। ਨਿਊਜ਼ੀਲੈਂਡ ਦੀ ਧਰਤੀ ‘ਤੇ ਮਲਕੀਤ ਸਿੰਘ ਨੇ ਮਾਉਂਟ ਐਵਰੇਸਟ ‘ਤੇ ਨਾ ਸਿਰਫ ਚੜ੍ਹਾਈ ਕੀਤੀ, ਸਗੋਂ ਉੱਥੇ ਨਿਸ਼ਾਨ ਸਾਹਿਬ ਵੀ ਲਹਿਰਾਇਆ।ਇੱਕ ਪੰਜਾਬੀ ਨਿਊਜ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਇਤਿਹਾਸ ਰਚਨ ਵਾਲੇ ਉਹ ਪਹਿਲੇ ਗੁਰਸਿੱਖ ਬਣੇ ਹਨ ਤੇ ਨਿਊਜੀਲੈਂਡ ਤੋਂ ਉਹ 53ਵੇਂ ਵਿਅਕਤੀ ਹਨ, ਜਿਨ੍ਹਾਂ ਨੇ ਮਾਉਂਟ ਐਵਰੇਸਟ ਸਰ ਕੀਤੀ ਹੈ। ਬਾਕੀ ਦੇ 52 ਗੋਰੇ ਹੀ ਹਨ। ਮਲਕੀਤ ਸਿੰਘ ਨੇ ਬੇਸ 4 ਤੋਂ ਲਗਾਤਾਰ

12 ਘੰਟੇ ਦੀ ਚੜ੍ਹਾਈ ਚੜ੍ਹਕੇ 19 ਮਈ ਸਵੇਰੇ 8.37 ਵਜੇ ਮਾਉਂਟ ਐਵਰੇਸਟ ‘ਤੇ ਨਿਸ਼ਾਨ ਸਾਹਿਬ ਝੁਲਾਇਆ।ਮਲਕੀਤ ਸਿੰਘ ਨੇ ਦੱਸਿਆ ਕਿ ਮਾਉਂਟ ਐਵਰੇਸਟ ਦੀ ਚੜ੍ਹਾਈ ਚੜ੍ਹਣਾ ਕੋਈ ਸੌਖਾ ਕੰਮ ਨਹੀਂ ਸੀ, ਪਰ ਗੁਰੂ ਗ੍ਰੰਥ ਸਾਹਿਬ ਦੀ ਓਟ ਆਸਰੇ ਸਦਕਾ ਇਸ ਕਾਰਜ ਵਿੱਚ ਸਫਲਤਾ ਮਿਲੀ ਹੈ। ਉਨ੍ਹਾਂ ਨੂੰ ਸਿਹਤ ਵੱਲੋਂ ਵੀ ਕਾਫੀ ਪ੍ਰੇਸ਼ਾਨੀਆਂ ਆਈਆਂ ਪਰ ਉਹ ਡੋਲੇ ਨਹੀਂ ਅਤੇ ਅਖੀਰ ਸਫਲਤਾ ਹਾਸਲਾ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਸਫਰ ਵਿੱਚ ਉਨ੍ਹਾਂ ਦਾ ਭਾਰ ਲਗਭਗ 17 ਕਿਲੋ ਘੱਟ ਗਿਆ ਹੈ। ਇਸ ਵੇਲੇ ਉਹ ਕਾਠਮਾਂਡੂ ਵਿੱਚ ਹਨ ਅਤੇ 30 ਮਈ ਨੂੰ ਉਹ ਨਿਊਜ਼ੀਲੈਂਡ ਵਾਪਸੀ ਕਰਨਗੇ।ਮਲਕੀਤ ਸਿੰਘ ਬੀਤੇ 25 ਸਾਲਾਂ ਤੋਂ ਸੁਪਰੀਮ ਸਿੱਖ ਸੁਸਾਇਟੀ ਦੇ ਮੈਂਬਰ ਹਨ ਅਤੇ RCC ਮੈਂਬਰ ਪ੍ਰਗਟ ਸਿੰਘ ਦੇ ਛੋਟੇ ਭਰਾ ਹਨ। ਟ੍ਰੇਨਿੰਗ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਕਰੀਬ 150,000 ਡਾਲਰ ਦੇ ਕਰੀਬ ਖਰਚਾ ਆ ਗਿਆ ਹੈ। ਨਿਸ਼ਾਨ ਸਾਹਿਬ ਮਾਉਂਟ ਐਵਰੇਸਟ ‘ਤੇ ਲਹਿਰਾ ਕੇ ਉਨ੍ਹਾਂ ਨੇ ਆਪਣਾ ਸੁਪਨਾ ਪੂਰਾ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *