ਨਾਬਾਲਿਗਾ ਦਾ ਪੈਰਾਲਾਈਜ਼ਡ ਮੁੰਡੇ ਨਾਲ ਪਰਿਵਾਰ ਕਰ ਰਿਹਾ ਸੀ ਵਿਆਹ ! ਮੌਕੇ ‘ਤੇ ਪਹੁੰਚੀ ਪੁਲਿਸ ਤੇ…ਦੇਖੋ ਫੇਰ ਜੋ ਹੋਇਆ

ਅੰਮ੍ਰਿਤਸਰ ਦੇ ਥਾਣਾ ਮੋਹਕਮਪੂਰਾ ਇਲਾਕੇ ਵਿਚ ਇਕ ਨਾਬਾਲਗ ਲੜਕੀ ਦਾ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਲੜਕੇ ਨਾਲ ਉਸ ਦਾ ਵਿਆਹ ਕਰਵਾਇਆ ਜਾ ਰਿਹਾ ਸੀ ਉਹ ਅਪਾਹਜ ਹੈ ਅਤੇ ਨਾਬਾਲਗ ਲੜਕੀ ਦੀ ਭੂਆ ਦਾ ਹੀ ਲੜਕਾ ਹੈ। ਜਾਣਕਾਰੀ ਮਿਲਣ ਮਗਰੋਂ ਪੁਲਿਸ ਪ੍ਰਸ਼ਾਸਨ ਅਤੇ ਬਾਲ ਵਿਕਾਸ ਵਿਭਾਗ ਤੇ ਚਾਈਲਡ ਵੂਮੈਨ ਵੈਲਫੇਅਰ ਸੁਸਾਇਟੀ ਦੇ ਅਧਿਕਾਰੀਆ ਨੇ ਮੌਕੇ ’ਤੇ ਪਹੁੰਚ ਕੇ ਵਿਆਹ ਨੂੰ ਰੁਕਵਾ ਦਿਤਾ।

ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦਸਿਆ ਕਿ 14 ਸਾਲਾ ਲੜਕੀ ਦੇ ਮਾਪਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 10 ਮਹੀਨਿਆਂ ਤੋਂ ਅਪਣੀ ਭੂਆ ਦੇ ਘਰ ਰਹਿ ਰਹੀ ਸੀ। ਲੜਕੀ ਦੀ ਭੂਆ ਵਲੋਂ ਅਪਣੇ ਹੀ ਲੜਕੇ ਨਾਲ ਉਸ ਦਾ ਵਿਆਹ ਕਰਵਾਇਆ ਜਾ ਰਿਹਾ ਸੀ।ਵੂਮੈਨ ਵੈਲਫੇਅਰ ਸੋਸਾਇਟੀ ਦੇ ਆਗੂ ਨੇ ਦਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਫੋਨ ਕਰ ਕੇ ਇਸ ਵਿਆਹ ਬਾਰੇ ਸੂਚਨਾ ਦਿਤੀ ਸੀ। 14 ਸਾਲਾ ਲੜਕੀ ਦਾ ਜਿਸ ਲੜਕੇ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ, ਉਹ ਉੱਠਣ-ਬੈਠਣ ਦੇ ਸਮਰੱਥ ਵੀ ਨਹੀਂ ਹੈ। ਲੜਕੀ ਦਾ ਜ਼ਬਰਦਸਤੀ 21 ਸਾਲਾ ਲੜਕੇ ਨਾਲ

ਵਿਆਹ ਕਰਵਾਇਆ ਜਾ ਰਿਹਾ ਸੀ।ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਮੀਨਾ ਦੇਵੀ ਨੇ ਦਸਿਆ ਕਿ ਉਨ੍ਹਾਂ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਸੀ। ਪ੍ਰਵਾਰ ਦਾ ਕਹਿਣਾ ਹੈ ਕਿ ਲੜਕੀ ਕਈ ਮਹੀਨਿਆਂ ਤੋਂ ਇਸ ਘਰ ਵਿਚ ਰਹਿ ਰਹੀ ਸੀ ਅਤੇ ਉਕਤ ਲੜਕੇ ਦੀ ਚੰਗੀ ਦੇਖਭਾਲ ਕਰ ਰਹੀ ਸੀ। ਇਸ ਲਈ ਪ੍ਰਵਾਰਾਂ ਦੀ ਸਹਿਮਤੀ ਨਾਲ ਉਨ੍ਹਾਂ ਦਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਗਿਆ। ਪ੍ਰਵਾਰ ਵਲੋਂ ਅਧਿਕਾਰੀਆਂ ਨੂੰ ਲੜਕੀ ਦੀ ਉਮਰ ਸਬੰਧੀ ਕੋਈ ਸਬੂਤ ਨਹੀਂ ਦਿਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *