ਨਾਭਾ ਦੇ ਸਰਕਾਰੀ ਕਾਲਜ ਦੀ ਲੜਕੀ ਨਾਲ 3 ਲੜਕਿਆਂ ਵੱਲੋਂ ਜਬ ਰ ਜ਼ਿਨਾਹ, ਜਨਤਾ ਦੇ ਦਿਮਾਗ ਕਿਸ ਪਾਸੇ ਜਾ ਰਹੇ

ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ’ਚ ਪਡ਼੍ਹਦੀ ਬੀ. ਏ. ਪਹਿਲਾ ਸਾਲ ਦੀ ਵਿਦਿਆਰਥਣ ਨੇ 3 ਨੌਜਵਾਨਾਂ ’ਤੇ ਗੈਂ ਗਰੇਪ ਦੇ ਦੋਸ਼ ਲਗਾਏ ਹਨ। ਘਟਨਾ ਪ੍ਰਿੰਸੀਪਲ ਦਫ਼ਤਰ ਦੇ ਉੱਪਰ ਬਣੇ ਕਮਰੇ ’ਚ ਵਾਪਰੀ ਦੱਸੀ ਜਾ ਰਹੀ ਹੈ। ਭਾਵੇਂ ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ ਪਰ ਪੀਡ਼ਤ ਲਡ਼ਕੀ ਨੇ ਇਸ ਦੀ ਸ਼ਿਕਾਇਤ ਨਾਭਾ ਕੋਤਵਾਲੀ ਪੁਲਸ ਨੂੰ 8 ਅਪ੍ਰੈਲ ਨੂੰ ਦਿੱਤੀ। ਪੁਲਸ ਨੇ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ 1 ਅਜੇ ਫਰਾਰ ਹੈ।ਨਾਭਾ ਕੋਤਵਾਲੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਸਰਕਾਰੀ

ਰਿਪੁਦਮਨ ਕਾਲਜ ’ਚ ਪਡ਼੍ਹਦੀ ਬੀ. ਏ. ਫਰਸਟ ਯੀਅਰ ਦੀ ਵਿਦਿਆਰਥਣ ਨਾਲ 3 ਨੌਜਵਾਨਾਂ ਵਲੋਂ ਪ੍ਰਿੰਸੀਪਲ ਦਫ਼ਤਰ ਦੇ ਉੱਪਰ ਬਣੇ ਕਮਰੇ ’ਚ ਸਮੂਹਿਕ ਜਬ ਰ-ਜ਼ਿਨਾਹ ਦੀ ਘਟਨਾ ਸਾਹਮਣੇ ਆਈ ਹੈ। ਪੀਡ਼ਤ ਲਡ਼ਕੀ ਵਲੋਂ ਸ਼ਿਕਾਇਤ ਲਿਖਾਈ ਗਈ ਸੀ ਕਿ 3 ਨੌਜਵਾਨਾਂ ਵਲੋਂ ਕਾਲਜ ’ਚ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ ਹੈ।ਅੱਜ ਲਡ਼ਕੀ ਦਾ ਮੈਡੀਕਲ ਕਰਵਾ ਕੇ 3 ਮੁਲਜ਼ਮਾਂ ਖ਼ਿਲਾਫ਼ ਧਾਰਾ 376 ਡੀ, 506 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੇਸ ਦੇ ਮੁੱਖ ਸਰਗਣਾ ਦਵਿੰਦਰ ਸਿੰਘ ਤੇ ਉਸ ਦੇ ਸਾਥੀ ਰਵੀ ਨੂੰ

ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤੀਜਾ ਵੀ ਜਲਦ ਪੁਲਸ ਦੀ ਗ੍ਰਿਫ਼ਤ ’ਚ ਹੋਵੇਗਾ। ਗ੍ਰਿਫ਼ਤਾਰ ਮੁਲਜ਼ਮਾਂ ਦੇ ਰਿਮਾਂਡ ਤੋਂ ਬਾਅਦ ਹੋਰ ਤੱਥ ਵੀ ਸਾਹਮਣੇ ਆ ਸਕਦੇ ਹਨ।ਦੂਜੇ ਪਾਸੇ ਸਰਕਾਰੀ ਰਿਪੁਦਮਨ ਕਾਲਜ ਦੀ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੇ ਕਿਹਾ ਕਿ ਗੈਂਗਰੇਪ ਦੀ ਘਟਨਾ ਬਾਰੇ ਸਾਨੂੰ ਕੁਝ ਨਹੀਂ ਪਤਾ। ਸਾਡੇ ਕਾਲਜ ’ਚ ਇਸ ਤਰ੍ਹਾਂ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਸਾਨੂੰ ਕਿਸੇ ਵਲੋਂ ਕੋਈ ਸ਼ਿਕਾਇਤ ਵੀ ਨਹੀਂ ਕੀਤੀ ਗਈ, ਜਦਕਿ ਕਾਲਜ ’ਚ ਸੀ. ਸੀ. ਟੀ. ਵੀ. ਕੈਮਰੇ ਵੀ ਲੱਗੇ ਹੋਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *