ਨਿਊਜ਼ੀਲੈਂਡ ਨੂੰ ਭਾਅ ਗਿਆ ਪੰਜਾਬੀ ਨੌਜਵਾਨ ਵਿਜ਼ਟਰ ਵੀਜ਼ੇ ’ਤੇ ਗਏ ਨੂੰ ਪੁਲਿਸ ’ਚ ਕਰ ਲਿਆ ਭਰਤੀ

ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਦਰਅਸਲ, ਪੰਜਾਬੀ ਨੌਜਵਾਨ ਸਤਿਅਮ ਗੌਤਮ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਫ਼ਸਰ ਬਣ ਗਿਆ ਹੈ । ਸਤਿਅਮ ਆਪਣੀ ਭੈਣ ਨੂੰ ਮਿਲਣ ਲਈ ਵਿਜ਼ਟਰ ਵੀਜ਼ੇ ‘ਤੇ ਗਿਆ ਸੀ । ਸਤਿਅਮ ਗੌਤਮ ਪੁੱਤਰ ਨਰਿੰਦਰ ਗੌਤਮ ਜ਼ਿਲ੍ਹੇ ਦਾ ਪਹਿਲਾ ਨੌਜਵਾਨ ਹੈ, ਜਿਸ ਨੂੰ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਧਿਕਾਰੀ ਅਤੇ ਗ੍ਰੈਜੂਏਟ ਵਜੋਂ ਭਰਤੀ ਕੀਤਾ ਗਿਆ ਹੈ। ਸਤਿਅਮ 5 ਅਗਸਤ 2023 ਨੂੰ ਆਪਣੀ ਭੈਣ ਨੂੰ ਮਿਲਣ ਲਈ ਨਿਊਜ਼ੀਲੈਂਡ ਗਿਆ

ਸੀ। ਜਦੋਂ ਸਤਿਅਮ ਜੇਲ੍ਹ ਅਧਿਕਾਰੀ ਵਜੋਂ ਤਾਇਨਾਤ ਆਪਣੇ ਜੀਜਾ ਅਕਸ਼ੇ ਕੁਮਾਰ ਨਾਲ ਜੇਲ੍ਹ ਗਿਆ ਤਾਂ ਜੇਲ੍ਹ ਅਧਿਕਾਰੀ ਨੇ ਸਤਿਅਮ ਦੀ ਬਾਡੀ ਫਿਟਨੈੱਸ ਨੂੰ ਵੇਖਦਿਆਂ ਕਿਹਾ ਕਿ ਸਾਨੂੰ ਅਜਿਹੇ ਪੁਲਿਸ ਅਧਿਕਾਰੀਆਂ ਦੀ ਜ਼ਰੂਰਤ ਹੈ, ਜਿਸ ਦੇ ਲਈ ਉਨ੍ਹਾਂ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਅਪੀਲ ਕੀਤੀ।ਸਤਿਅਮ ਨੇ ਅਪਲਾਈ ਕਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਅਤੇ ਸਰੀਰਕ ਪ੍ਰੀਖਿਆ ਪਾਸ ਕੀਤੀ । ਮੈਡੀਕਲ ਰਿਪੋਰਟ ਦੇ ਨਤੀਜੇ ਵਜੋਂ ਇੱਕ ਸ਼ਾਕਾਹਾਰੀ ਅਲਕੋਹਲ ਮੁਕਤ ਸਰੀਰ ਨਿਕਲਿਆ, ਜਿਸ ਤੋਂ ਬਾਅਦ ਨਿਊਜ਼ੀਲੈਂਡ ਪੁਲਿਸ ਨੇ ਸਤਿਅਮ ਨੂੰ 5

ਸਾਲ ਦਾ ਵਰਕ ਵੀਜ਼ਾ ਦਿੱਤਾ ਅਤੇ ਕਰੈਕਸ਼ਨ ਅਧਿਕਾਰੀ ਅਤੇ ਗ੍ਰੈਜੂਏਟ ਦੀ ਡਿਗਰੀ ਪ੍ਰਦਾਨ ਕੀਤੀ। ਪਿੰਡ ਸੈਲਾ ਖੁਰਦ ਦੇ ਵਸਨੀਕ ਨਰਿੰਦਰ ਕੁਮਾਰ ਗੌਤਮ ਅਤੇ ਅੰਜਨਾ ਗੌਤਮ ਪੁੱਤਰ ਨੂੰ ਵੇਖ ਕੇ ਖ਼ੁਸ਼ ਹਨ। ਇਹ ਪਹਿਲੀ ਵਾਰ ਹੈ ਕਿ ਵਿਜ਼ਟਰ ਵੀਜ਼ੇ ‘ਤੇ ਕਿਸੇ ਨੌਜਵਾਨ ਨੂੰ ਵਿਦੇਸ਼ ਵਿੱਚ ਪੁਲਿਸ ਅਫ਼ਸਰ ਵਜੋਂ ਭਰਤੀ ਕੀਤਾ ਗਿਆ ਹੈ। ਸਤਿਅਮ ਗੌਤਮ ਨਿਊਜ਼ੀਲੈਂਡ ਵਿੱਚ ਕਰੈਕਸ਼ਨ ਅਫ਼ਸਰ ਬਣਨ ‘ਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *