ਨੌਜਵਾਨ ਨੇ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਕੀਤੀ ਖੁਦ*ਕੁਸ਼ੀ

 ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਇਹ ਮਾਮਲਾ ਬਰਨਾਲਾ ਦੇ ਕਸਬਾ ਧਨੌਲਾ ਦੇ ਜਬੰਧਾ ਪਿੰਡੀ ਦਾ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦਾ ਵਿਆਹ 7 ਸਾਲ ਪਹਿਲਾਂ ਰਵਨੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਤੋਂ ਹੀ ਪਤਨੀ ਨਾਲ ਚੱਲ ਵਿਵਾਦ ਚੱਲਦਾ ਆ ਰਿਹਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪਤਨੀ ਤੇ ਉਸਦੇ ਸਹੁਰਾ ਪਰਿਵਾਰ ਉਪਰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਇਕ ਵੀਡੀਓ ਬਣਾ ਕੇ ਆਪਣੇ ਮੋਬਾਈਲ ਫੋਨ ‘ਤੇ ਛੱਡ ਦਿੱਤੀ

ਸੀ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ, ਦਾਦੀ ਅਤੇ ਸੱਸ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਰਾਜ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਦੇ ਵਿਆਹ ਨੂੰ 7 ਸਾਲ ਹੋ ਗਏ ਸਨ। ਸਭ ਕੁਝ ਠੀਕ ਚੱਲ ਰਿਹਾ ਸੀ। ਉਹਨਾਂ ਨੇ ਪੈਸੇ ਖਰਚ ਕੇ ਆਪਣੀ ਨੂੰਹ ਨੂੰ

ਆਈਲੈਟਸ ਕਰਾਇਆ ਅਤੇ ਉਸ ਦੀ ਵਿਦੇਸ਼ ਭੇਜਣ ਦਾ ਖਰਚਾ ਵੀ ਅਦਾ ਕਰ ਰਿਹਾ ਸੀ। ਜਿਸ ਲਈ ਉਹਨਾਂ ਨੇ 2 ਏਕੜ ਤੱਕ ਜ਼ਮੀਨ ਵੇਚ ਦਿੱਤੀ। ਹਾਲ ਹੀ ਵਿੱਚ ਉਹਨਾਂ ਨੇ ਆਪਣੀ ਨੂੰਹ ਨੂੰ ਵਿਦੇਸ਼ ਭੇਜਣ ਲਈ ਵੀ 8 ਲੱਖ ਰੁਪਏ ਖਰਚ ਕੀਤੇ ਸਨ ਪਰ ਲੜਕੇ ਦੀ ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰ ਸਾਡੇ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਹੇ ਸਨ। ਸਾਡੇ ਲੜਕੇ ਦੇ ਸਹੁਰੇ ਪਰਿਵਾਰ ਨੇ ਕੰਬਾਈਨ ਖਰੀਦੀ ਹੈ, ਜਿਸ ਲਈ ਸਾਡੇ ਤੋਂ ਪੈਸੇ ਦੀ ਵੀ ਮੰਗ ਕੀਤੀ ਜਾ ਰਹੀ ਸੀ। ਜਦੋਂ ਅਸੀਂ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਨੂੰਹ ਦੇ ਪਰਿਵਾਰਕ ਮੈਂਬਰ ਉਸ ਨੂੰ ਆਪਣੇ

ਘਰ ਲੈ ਗਏ। ਮੇਰੇ ਬੇਟੇ ਨੂੰ ਵੀ ਕੁਝ ਖਾ ਕੇ ਮਰਨ ਲਈ ਕਿਹਾ ਗਿਆ।ਇਸ ਗੱਲ ਤੋਂ ਉਸ ਦਾ ਲੜਕਾ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਲੜਕੇ ਨੇ ਆਪਣੇ ਮੋਬਾਈਲ ‘ਤੇ ਵੀਡੀਓ ਬਣਾਈ ਅਤੇ ਮੌਤ ਲਈ ਆਪਣੀ ਪਤਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਜੋ ਲੜਕੇ ਦੇ ਮੋਬਾਈਲ ਤੋਂ ਮਿਲਿਆ ਹੈ। ਬੇਟੇ ਦੀ ਵੀਡੀਓ ਅਤੇ ਮੋਬਾਈਲ ਫੋਨ ਪੁਲਿਸ ਨੂੰ ਸੌਂਪ ਦਿੱਤਾ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *