ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਦਰਅਸਲ ਥਾਣਾ ਦਸੂਹਾ ਦੇ ਪਿੰਡ ਮੇਵਾ ਮਿਆਣੀ ਦੇ ਇਕ ਕਿਸਾਨ ਆਗੂ ਦਾ ਤੇਜ਼ਧਾਰ ਹ ਥਿਆਰ ਨਾਲ ਕਤ ਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਦੇ ਵਿਅਕਤੀ ਜੋਧ ਸਿੰਘ ਪੁੱਤਰ ਅਸ਼ਰ ਸਿੰਘ ਵਜੋਂ ਹੋਈ ਹੈ। ਉਕਤ ਵਿਅਕਤੀ ਦੀ ਲਾਸ਼ ਖ਼ੂਨ ਨਾਲ ਲਥਪਥ ਬਰਾਮਦ ਕੀਤੀ ਗਈ। ਜੋਧ ਸਿੰਘ ਅੱਜ ਸਵੇਰੇ ਆਪਣੇ ਖੇਤਾਂ ਵਿੱਚ ਕੰਮ ਕਰਨ ਗਿਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾ ਵਿਅਕਤੀ ਨਿਰਮਲ ਸਿੰਘ ਇਸ ਪਾਸਿਓਂ ਲੰਘ ਰਿਹਾ ਸੀ, ਉਸ ਨੇ ਜੋਧ ਸਿੰਘ ਦੀ ਲਾਸ਼ ਨੂੰ ਖ਼ੂਨ ਨਾਲ ਲਥਪਥ
ਵੇਖੀ ਅਤੇ ਉਸ ਨੇ ਤੁਰੰਤ ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਨੂੰ ਦਿੱਤੀ। ਮ੍ਰਿਤਕ ਦੇ ਤੇਜ਼ ਹ ਥਿਆਰਾਂ ਨਾਲ ਮੂੰਹ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਡੂੰਘੇ ਜ਼ਖ਼ਮ ਵੇਖੇ ਗਏ। ਇਸ ਸਬੰਧੀ ਥਾਣਾ ਮੁਖੀ ਦਸੂਹਾ ਹਰ ਪ੍ਰੇਮ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚੇ। ਉਨ੍ਹਾਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਲੋਕਾਂ ਕੋਲੋਂ ਕਤ ਲ ਸਬੰਧੀ ਜਾਣਕਾਰੀ ਇਕੱਤਰ ਕੀਤੀ।ਉਨ੍ਹਾਂ ਦੱਸਿਆ ਕਤ ਲ ਦੇ ਕਾਰਣਾਂ ਦੀ ਜਾਣਕਾਰੀ ਲਈ ਜਾ ਰਹੀ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਹਰ ਪ੍ਰੇਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਕਤ ਲ
ਦੀ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਬਾਰੇ ਲਗਾਉਣ ਪਤਾ ਲਗਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਵੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਜੋਧ ਸਿੰਘ ਦੇ ਕ ਤਲ ‘ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਪੁਲਸ ਕੋਲੋਂ ਮੰਗ ਕੀਤੀ ਕਿ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਦਸੂਹਾ ਪੁਲਸ ਦੀ ਟੀਮ ਨੇ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚ ਕੇ ਕ ਤਲ ਦੀ ਇਸ ਵਾਰਦਾਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਕਤ ਲ ਕਿਸ ਨੇ ਕੀਤਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ