ਨ ਸ਼ਾ ਵੇਚਣ ਦਾ ਵਿਰੋਧ ਕਰਨ ਵਾਲੇ ਨੂੰ ਦਰਵਾਜ਼ੇ ‘ਚ ਹੀ ਵੱਢ ਗਏ ਤਸਕਰ, ਮੌ+ਤ

ਮਾਨਸਾ ਜ਼ਿਲ੍ਹੇ ਦੇ ਪਿੰਡ ਸਹਾਰਾ ’ਚ ਨਸ਼ਾ ਸਮੱਗਲਰਾਂ ਨਾਲ ਹੱਥੋਪਾਈ ਕਰਨਾ ਇਕ ਵਿਅਕਤੀ ਨੂੰ ਇੰਨਾ ਮਹਿੰਗਾ ਪਿਆ ਕਿ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਗਏ। ਜਾਣਕਾਰੀ ਅਨੁਸਾਰ ਪਿੰਡ ’ਚ ਨਸ਼ਾ ਖ਼ਤਮ ਕਰਨ ਲਈ ਕਮੇਟੀ ਬਣਾਈ ਗਈ ਸੀ, ਜਿਸ ਕਾਰਨ ਪਿੰਡ ਦਾ ਹੀ ਰਹਿਣ ਵਾਲਾ 44 ਸਾਲਾ ਜਗਮਾਲ ਸਿੰਘ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦਾ ਸੀ। ਇਸ ਦੀ ਰੰਜਿਸ਼ ਕਾਰਨ 13 ਜਨਵਰੀ ਨੂੰ ਜਗਮਾਲ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਸ ਦੀਆਂ ਲੱਤਾਂ ਟੁੱਟ ਗਈਆਂ।

ਇਸ ਕਾਰਨ ਉਸ ਨੂੰ ਕਈ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ। ਹੁਣ ਉਹ ਪਿਛਲੇ ਕਈ ਦਿਨਾਂ ਤੋਂ ਏਮਜ਼ ਬਠਿੰਡਾ ਵਿਖੇ ਦਾਖਲ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਪਹਿਲਾਂ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਮੁਲਜ਼ਮ ਪਿੰਡ ’ਚ ਸ਼ਰੇਆਮ ਘੁੰਮਦੇ ਰਹੇ ਤੇ ਹੁਣ ਜਦੋਂ ਉਕਤ ਵਿਅਕਤੀ ਦੀ ਮੌਤ ਹੋ ਗਈ ਤਾਂ ਪੁਲਸ ਨੇ ਤੁਰੰਤ ਕਤਲ ਦਾ ਕੇਸ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਥਾਣਾ ਸਦਰ ਦੇ ਇੰਚਾਰਜ ਗੁਰਵੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੋਰ ਮੁਲਜ਼ਮ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮਾਂ ’ਚ ਬਲਜੀਤ ਸਿੰਘ, ਪਰਗਟ ਸਿੰਘ, ਜਗਰੂਪ ਸਿੰਘ, ਜੀਤ ਸਿੰਘ, ਜੱਗਾ ਸਿੰਘ ਅਤੇ ਬਲਕਾਰ ਸਿੰਘ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *