ਪਟਿਆਲਾ ਦੇ ਘਨੌਰ ‘ਚ ਬੇ ਅਦਬੀ ਦੀ ਘ ਟ ਨਾ

ਵਿਧਾਨ ਸਭਾ ਹਲਕਾ ਘਨੌਰ ਦੇ ਪਿੰਡ ਸੰਜਰਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੇ ਹੀ ਇੱਕ ਵਿਅਕਤੀ ਨੇ ਗੁਟਕਾ ਸਾਹਿਬ, ਬਿਰਧ ਗੁਟਕਾ ਸਾਹਿਬ ਤੇ ਹਿੰਦੂ ਧਰਮ ਦੀਆਂ ਧਾਰਮਿਕ ਪੁਸਤਕਾਂ ਦੇ ਅੰਗ ਪਾ ੜ ਕੇ ਪਿੰਡ ਦੇ ਘਰਾਂ ਦੇ ਬਾਹਰ ਅਤੇ ਗੁਰਦੁਆਰਾ ਸਾਹਿਬ ਤੇ ਨਾਲੀਆਂ ਵਿਚ ਖਿਲਾਰ ਦਿੱਤੇ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਘਨੌਰ ਦੇ ਐੱਸਐੱਚਓ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ ਤੇ ਮੁਲਜ਼ਮ ਨੂੰ ਕਾਬੂ ਕਰ ਲਿਆ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਸੰਗਤ ਨੇ ਦੱਸਿਆ ਕਿ ਅੱਜ ਤੜਕੇ 2:30 ਵਜੇ ਦੇ ਕਰੀਬ ਪਿੰਡ ਸੰਜਰਪੁਰ ਵਿਖੇ ਇਸੇ ਪਿੰਡ ਦੇ ਹੀ ਨਰਿੰਦਰ ਸਿੰਘ ਉਮਰ 42 ਸਾਲ ਨੇ ਗੁਟਕਾ ਸਾਹਿਬ ਅਤੇ ਬਿਰਧ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਪਿੰਡ ਦੇ ਸਰਪੰਚ ਜੋਧਾਂ ਸਿੰਘ, ਤੇਜਿੰਦਰ ਸਿੰਘ, ਅਜੈਵ ਸਿੰਘ ਅਤੇ ਗੁਰਦੁਆਰਾ ਸਾਹਿਬ ਨੇੜੇ ਨਾਲੀਆਂ ਵਿੱਚ ਸੁੱਟ ਦਿੱਤੇ। ਉਨ੍ਹਾਂ ਦੱਸਿਆ ਕਿ ਜਦੋਂ ਸੇਵਾਦਾਰ ਦੁਪਹਿਰ 3.30 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਜਾ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਰਸਤੇ ਵਿੱਚ ਸੁੱਟੇ ਗਏ ਸਨ। ਉਸ ਨੂੰ ਸਤਿਕਾਰ

ਸਹਿਤ ਗੁਰਦੁਆਰਾ ਸਾਹਿਬ ਵਿਖੇ ਲਿਆਂਦਾ ਗਿਆ ਅਤੇ ਜਦੋਂ ਸਵੇਰੇ 7 ਵਜੇ ਸਿੱਖ ਸੰਗਤ ਇਕੱਠੀ ਹੋਈ ਤਾਂ ਪਿੰਡ ਦੇ ਹੀ ਇੱਕ ਵਿਅਕਤੀ ਨਰਿੰਦਰ ਸਿੰਘ ਜੋ ਕਿ ਸ਼ਮਸ਼ਾਨਘਾਟ ਵਿੱਚ ਅੱਗ ਲਾ ਕੇ ਬੈਠਾ ਸੀ, ਨੂੰ ਦੇਖਿਆ। ਪਿੰਡ ਵਾਸੀਆਂ ਨੇ ਉਸ ਨੂੰ ਮੌਕੇ ’ਤੇ ਹੀ ਫੜ ਲਿਆ ਅਤੇ ਇਸ ਦੀ ਸੂਚਨਾ ਥਾਣਾ ਘਨੌਰ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਨੂੰ ਮੌਕੇ ’ਤੇ ਹੀ ਥਾਣਾ ਘਨੌਰ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *