ਜਲਾਲਾਬਾਦ ਦੇ ਰਾਜਪੂਤ ਇਲਾਕੇ ‘ਚ ਇੱਕ ਵਿਅਕਤੀ ਵੱਲੋਂ ਆਪਣੀ ਦੂਸਰੀ ਪਤਨੀ ਦਾ ਕੈਂਚੀ ਮਾਰ ਕੇ ਕ ਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਉਕਤ ਵਿਅਕਤੀ ਆਪਣੀ ਪਹਿਲੀ ਪਤਨੀ ਦੇ ਕ ਤਲ ਮਾਮਲੇ ‘ਚ 10 ਸਾਲ ਦੀ ਜੇਲ੍ਹ ਕੱਟ ਕੇ 6 ਮਹੀਨੇ ਪਹਿਲਾਂ ਹੀ ਬਾਹਰ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਕਰੀਬ 4 ਮਹੀਨੇ ਪਹਿਲਾਂ ਉਕਤ ਔਰਤ ਨੇ ਜੇਲ੍ਹ ‘ਚੋਂ ਆਏ ਇਕ ਵਿਅਕਤੀ ਨਾਲ ਕੋਰਟ ਮੈਰਿਜ ਕੀਤੀ ਸੀ। ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਉਕਤ ਵਿਅਕਤੀ ਨੇ ਆਪਣੀ ਦੂਸਰੀ ਪਤਨੀ ਦਾ ਵੀ ਕਤ ਲ ਕਰ
ਦਿੱਤਾ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਕਾਸ਼ ਕੌਰ (50 ਸਾਲ) ਦੇ ਭਤੀਜੇ ਸੰਟੀ ਨੇ ਦੱਸਿਆ ਕਿ ਉਸ ਦੀ ਤਾਈ ਦੇ ਪਤੀ ਦੀ ਮੌਤ ਹੋ ਚੁੱਕੀ ਸੀ। ਜਿਸ ਕਾਰਨ ਉਸਦੀ ਤਾਈ ਨੇ ਕਰੀਬ 4 ਮਹੀਨੇ ਪਹਿਲਾਂ ਰਮਨ ਸ਼ਰਮਾ ਨਾਂ ਦੇ ਵਿਅਕਤੀ ਨਾਲ ਵਿਆਹ ਕਰਵਾਇਆ ਸੀ। ਰਮਨ ਸ਼ਰਮਾ ਆਪਣੀ ਪਹਿਲੀ ਪਤਨੀ ਦੇ ਕਤ ਲ ਦੇ ਦੋਸ਼ ‘ਚ ਕਰੀਬ 10 ਸਾਲ ਦੀ ਸਜ਼ਾ ਕੱਟ ਕੇ 6 ਮਹੀਨੇ ਪਹਿਲਾਂ ਹੀ ਜੇਲ੍ਹ ‘ਚੋਂ ਬਾਹਰ ਆਇਆ ਸੀ।ਜਿਸ ਦਾ ਉਨ੍ਹਾਂ ਦੇ ਘਰ ਆਉਣਾ ਜਾਣਾ ਸੀ।
ਉਸ ਨੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਮ੍ਰਿਤਕ ਔਰਤ ਨੂੰ ਬੇਟੇ ਦਾ ਘਰ ਛੱਡ ਕੇ ਆਪਣੇ ਨਾਲ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਸੀ ਪਰ ਔਰਤ ਆਪਣੇ ਬੇਟੇ ਅਤੇ ਨੂੰਹ ਨਾਲ ਰਹਿੰਦੀ ਸੀ, ਜੋ ਘਰ ਛੱਡ ਕੇ ਜਾਣਾ ਨਹੀਂ ਚਾਹੁੰਦੀ ਸੀ। ਇਸ ਨੂੰ ਲੈ ਕੇ ਉਸ ਵਿਅਕਤੀ ਨੇ ਉਕਤ ਮਹਿਲਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅੱਜ ਉਸ ਨੇ ਔਰਤ ਦੇ ਘਰ ਆ ਕੇ ਉਸ ਦੀ ਕੈਂਚੀ ਮਾਰ ਕੇ ਹੱਤਿਆ ਕਰ ਦਿੱਤੀ, ਫਿਲਹਾਲ ਮਾਮਲਾ ਪੁਲਸ ਤੱਕ ਪਹੁੰਚ ਗਿਆ ਹੈ ਅਤੇ ਪੁਲਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ