ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਮਸਾਂ ਸ ੜਨ ਤੋਂ ਬਚਾਇਆ ਟਰੈਕਟਰ ਤੇ ਡਰਾਈਵਰ

ਅੱਜ ਬਾਅਦ ਦੁਪਹਿਰ ਪਿੰਡ ਸਠਿਆਲੀ ਤੋਂ ਪਠਾਨਕੋਟ ਵਿਖੇ ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀ ਇੱਕ ਟਰਾਲੀ ਨੂੰ ਅਚਨਚੇਤ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਗੁਰਦਾਸਪੁਰ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਬੜੀ ਜੱਦੋ ਜਹਿਦ ਕਰਕੇ ਇਸ ਅੱਗ ’ਤੇ ਕਾਬੂ ਪਾਇਆ। ਟਰੈਕਟਰ ਚਾਲਕ ਸੈਫਅਲੀ ਨੇ ਦੱਸਿਆ ਕਿ ਉਹ ਪਿੰਡ ਸਠਿਆਲੀ ਤੋਂ ਇਸ ਟਰਾਲੀ ਵਿੱਚ ਪਰਾਲੀ ਦੀਆਂ

ਗੱਠਾਂ ਭਰ ਕੇ ਪਠਾਨਕੋਟ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਬੱਬੇਹਾਲੀ ਨੇੜੇ ਨਹਿਰ ਦੇ ਪੁੱਲ ਕੋਲ ਪਹੁੰਚਿਆ ਤਾਂ ਹੋਰ ਗੱਡੀਆਂ ਦੇ ਡਰਾਈਵਰਾਂ ਨੇ ਉਸ ਨੂੰ ਦੱਸਿਆ ਕਿ ਪਿੱਛੇ ਟਰਾਲੀ ‘ਤੇ ਲੋਡ ਕੀਤੀ ਪਰਾਲੀ ਨੂੰ ਅੱਗ ਲੱਗੀ ਹੋਈ ਹੈ।ਇਸ ਦੌਰਾਨ ਉਸਨੇ ਟਰੈਕਟਰ ਟਰਾਲੀ ਰੋਕੀ ਪਰ ਦੇਖਦੇ ਹੀ ਦੇਖਦੇ ਅੱਗ ਇੱਕ ਦਮ ਭਿਆਨਕ ਰੂਪ ਧਾਰਨ ਕਰ ਗਈ ਜਿਸ ’ਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ,

ਜਿਸ ਦੇ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਪਹੁੰਚ ਕੇ ਇਸ ਅੱਗ ’ਤੇ ਕਾਬੂ ਪਾਇਆ। ਸੈਫਅਲੀ ਨੇ ਦੱਸਿਆ ਕਿ ਉਸ ਦੇ ਟਰੈਕਟਰ ਦਾ ਤਾਂ ਕੋਈ ਨੁਕਸਾਨ ਨਹੀਂ ਹੋਇਆ ਪਰ ਟਰਾਲੀ ਦੇ ਟਾਇਰ ਸੜ ਗਏ ਹਨ ਅਤੇ ਟਰਾਲੀ ਦੇ ਲੋਹੇ ਦਾ ਨੁਕਸਾਨ ਹੋਣ ਦੇ ਨਾਲ ਨਾਲ ਉਸ ’ਤੇ ਲੋਡ ਕੀਤੀ ਪਰਾਲੀ ਦੀਆਂ ਗੱਠਾਂ ਵੀ ਸੜ ਗਈਆਂ ਹਨ। ਇਸ ਕਾਰਨ ਉਸ ਦਾ ਅੰਦਾਜ਼ਨ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *