ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ‘ਤੇ ਭਾਵੁਕ ਹੋਏ ਸੁਖਬੀਰ ਸਿੰਘ ਬਾਦਲ

ਪੰਜਾਬ ਦੀ ਸਿਆਸਤ ਵਿੱਚ ਬਾਬਾ ਬੋਹੜ ਦੇ ਨਾਂ ਨਾਲ ਮਸ਼ਹੂਰ ਰਹੇ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣਨ ਦਾ ਮਾਣ ਹਾਸਿਲ ਕਰਨ ਵਾਲੇ ਸਿਆਸੀ ਦਿੱਗਜ ਪ੍ਰਕਾਸ਼ ਸਿੰਘ ਬਾਦਲ ਪਹਿਲੀ ਬਰਸੀ ਉਹਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਮਨਾਈ ਗਈ। ਇਸ ਮੌਕੇ ਪਿੰਡ ਬਾਦਲ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੀ ਭਲਾਈ ਲਈ ਸਾਨੂੰ ਇੱਕ ਝੰਡੇ ਹੇਠ ਇਕੱਠੇ ਹੋਣਾ ਪਵੇਗਾ।

ਪ੍ਰਕਾਸ਼ ਸਿੰਘ ਬਾਦਲ ਪਿਛਲੇ ਸਾਲ 25 ਅਪ੍ਰੈਲ ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਜਿਸ ਤੋਂ ਬਾਅਦ ਉਹਨਾਂ ਦਾ ਸਸਕਾਰ ਉਹਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੀ ਕੀਤਾ ਗਿਆ ਸੀ। ਅੱਜ ਬਰਸੀ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਨੀਲ ਜਾਖੜ ਸਮੇਤ ਪੰਜਾਬ ਭਾਜਪਾ ਦੀ ਲੀਡਰਸ਼ਿਪ ਵੀ ਬਾਦਲ ਨੂੰ ਸ਼ਰਧਾਜ਼ਲੀ ਦੇਣ ਪਹੁੰਚੀ।

ਬਰਸੀ ਦੇ ਸਮਾਗਮ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਮੇਰੇ ਪਿਤਾ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਮਿਲੇਗੀ ਜਦੋਂ ਪਾਰਟੀ ਤੋਂ ਵੱਖ ਹੋਏ ਦੋਸਤ ਵੀ ਸਾਡੇ ਨਾਲ ਜੁੜਨਗੇ’। ਇਸ ਤੋਂ ਇਲਾਵਾ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੇਰੇ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲ ਰਿਹਾ ਹੈ। ਜਿਸ ਤਰ੍ਹਾਂ ਉਨ੍ਹਾਂ ਪਾਰਟੀ ਲਈ ਬਹੁਤ ਕੁਝ ਛੱਡਿਆ, ਮੈਂ ਪੰਜਾਬ ਲਈ ਪਿੱਛੇ ਨਹੀਂ ਹਟਾਂਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *