ਪਿੰਡ ਮੱਲਣ ਦੇ ਇੱਕ ਬੱਕਰੀਆਂ ਚਾਰਨ ਵਾਲੇ ਨੌਜਵਾਨ ਦੀ ਗੰਦੇ ਪਾਣੀ ਵਾਲੇ ਡਿੱਗ ਵਿੱਚ ਡਿੱਗਣ ਨਾਲ ਹੋਈ ਮੌ:ਤ

ਪਿੰਡ ਮੱਲਣ ਵਿਖੇ ਬੱਕਰੀਆਂ ਚਾਰਦੇ ਸਮੇਂ ਇਕ ਨੌਜਵਾਨ ਦੀ ਛੱਪੜ ‘ਚ ਡਿੱਗਣ ਕਾਰਨ ਮੌਤ ਹੋ ਗਈ। ਮਿ੍ਤਕ ਨੌਜਵਾਨ ਦੇ ਦੋ ਭਰਾਵਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮਿ੍ਤਕ ਨੌਜਵਾਨ ਜਗਬੀਰ ਸਿੰਘ (17) ਪੁੱਤਰ ਮੱਖਣ ਸਿੰਘ ਵਾਸੀ ਪਿੰਡ ਮੱਲਣ ਹੁਣ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਮੌਕੇ ‘ਤੇ ਇਕੱਤਰ ਪਿੰਡ ਵਾਸੀ ਕਿਸਾਨ ਆਗੂ ਬੂਟਾ ਸਿੰਘ ਮੱਲਣ ਤੇ ਹੋਰਨਾਂ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧਤ ਸੀ। ਉਨਾਂ੍ਹ ਇਹ ਵੀ ਕਿਹਾ ਕਿ ਹਾਦਸਾ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਕਿਉਂਕਿ ਅੱਠ ਮਹੀਨੇ ਪਹਿਲਾਂ

ਪਿੰਡ ਵਿੱਚ ‘ਥਾਪਰ ਮਾਡਲ ਸਕੀਮ’ ਤਹਿਤ ਬਣਾਈ ਗਈ ਡਿੱਗੀ (ਛੱਪੜ) ਨੂੰ ਢੱਕਿਆ ਨਹੀਂ ਗਿਆ। ਇਹ ਡਿੱਗੀ ਕਰੀਬ 10 ਤੋਂ 15 ਫੁੱਟ ਡੂੰਘੀ ਹੈ, ਜੋ ਉੱਪਰੋਂ ਖੁੱਲ੍ਹੀ ਹੈ। ਪਿੰਡ ਦੇ ਲੋਕਾਂ ਦੇ ਵਾਰ-ਵਾਰ ਕਹਿਣ ‘ਤੇ ਪੰਚਾਇਤ ਅਤੇ ਪ੍ਰਸ਼ਾਸਨ ਨੇ ਇਸ ਦੀਆਂ ਸਾਈਡਾਂ ‘ਤੇ ਲੋਹੇ ਦੀਆਂ ਗਰਿੱਲਾਂ ਲਗਾ ਦਿੱਤੀਆਂ ਸਨ ਪਰ ਇਹ ਉਪਰੋਂ ਖੁੱਲ੍ਹੀ ਹੋਣ ਕਾਰਨ ਅਕਸਰ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਵੀਰਵਾਰ ਨੂੰ ਪਿੰਡ ਦਾ ਨਾਬਾਲਗ ਨੌਜਵਾਨ ਜਗਬੀਰ ਸਿੰਘ ਛੱਪੜ ਨੇੜੇ ਬੱਕਰੀਆਂ ਚਾਰ ਰਿਹਾ ਸੀ ਕਿ ਛੱਪੜ ‘ਚ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਉਨਾਂ੍ਹ ਕਿਹਾ

ਕਿ ਇਹ ਹਾਦਸਾ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਇਸ ਲਈ ਜਦੋਂ ਤੱਕ ਸਰਕਾਰ ਉਸ ਨੂੰ ਮੁਆਵਜ਼ਾ ਨਹੀਂ ਦਿੰਦੀ, ਉਹ ਮਿ੍ਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਉਹ ਗਰੀਬ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਮੌਤ ਨਾਲ ਪਰਿਵਾਰ ‘ਤੇ ਹੁਣ ਭਾਰੀ ਸੋਗ ਹੈ। ਓਧਰ ਕੋਟਭਾਈ ਥਾਣਾ ਇੰਚਾਰਜ ਕਰਮਜੀਤ ਕੌਰ ਨੇ ਦੱਸਿਆ ਕਿ ਜਦੋਂ ਨੌਜਵਾਨ ਬੱਕਰੀਆਂ ਲੈ ਕੇ ਜਾ ਰਿਹਾ ਸੀ ਤਾਂ ਉਸ ਦੀ ਸੋਟੀ ਡਿੱਗੀ ‘ਚ ਡਿੱਗ ਗਈ ਸੀ ਜਿਸਨੂੰ ਉਹ ਕੱਢਣ ਦੀ ਕੋਸ਼ਸ਼ਿ ਕਰ ਰਿਹਾ ਸੀ ਅਤੇ ਇਸ ਦੌਰਾਨ ਡਿੱਗੀ ‘ਚ ਡਿੱਗਣ ਕਾਰਨ ਉਸਦੀ ਮੌਤ ਹੋ ਗਈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *