ਪੁਲਿਸ ਬੱਸ ਹਾਦਸੇ ‘ਚ ਮਾਰੇ ਗਏ ਕਾਂਸਟੇਬਲ ਗੁਰਪ੍ਰੀਤ ਸਿੰਘ (ਡਰਾਈਵਰ) ਦਾ ਹੋਇਆ ਅੰਤਿਮ ਸਸਕਾਰ

ਜਲੰਧਰ-ਪਠਾਨਕੋਟ ਕੌਮੀ ਮਾਰਗ ਉਤੇ ਕਸਬਾ ਐਮਾ ਮਾਂਗਟ ਕੋਲ ਪੁਲਿਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਬੱਸ ਡਰਾਈਵਰ ਅਤੇ ਮਹਿਲਾ ਪੁਲਿਸ ਮੁਲਾਜ਼ਮ ਸਮੇਤ 4 ਜਣਿਆਂ ਦੀ ਮੌਤ ਹੋ ਗਈ।ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਹਾਦਸੇ ਮੌਕੇ ਬੱਸ ਵਿੱਚ ਕਰੀਬ ਪੀਏਪੀ ਦੇ 35 ਮੁਲਾਜ਼ਮ ਸਵਾਰ ਸਨ। ਹਾਦਸੇ ਵਿੱਚ ਜ਼ਖਮੀ ਹੋਏ ਕਰੀਬ ਡੇਢ ਦਰਜ਼ਨ ਮੁਲਾਜ਼ਮਾਂ ਨੂੰ ਮੁਕੇਰੀਆਂ ਅਤੇ ਦਸੂਹਾ ਦੇ

ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੋਂ ਕਰੀਬ 9 ਦੀ ਹਾਲਤ ਗੰਭੀਰ ਦੇਖਦਿਆਂ ਅਗਲੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਹੈ। ਪੀਏਪੀ ਦੇ ਇਹ ਮੁਲਾਜ਼ਮ 26 ਜਨਵਰੀ ਦੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਲੱਗੀਆਂ ਡਿਊਟੀਆਂ ਕਾਰਨ ਅੱਜ ਗੁਰਦਾਸਪੁਰ ਜਾ ਰਹੇ ਸਨ।ਮੁਕੇਰੀਆਂ ਸਿਵਲ ਹਸਪਤਾਲ ਵਿਚ ਕਰੀਬ 19 ਜ਼ਖਮੀਆ ਨੂੰ ਲਿਆਂਦਾ ਗਿਆ, ਜਿਨ੍ਹਾਂ ਵਿਚੋਂ ਡਾਕਟਰਾਂ ਨੇ ਡਰਾਈਵਰ ਗੁਰਪ੍ਰੀਤ ਸਿੰਘ ਤੇ ਏਐੱਸਆਈ

ਹਰਦੇਵ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।9 ਜ਼ਖਮੀਆਂ ਦੀ ਹਾਲਤ ਗੰਭੀਰ ਦੇਖਦਿਆਂ  ਚੰਡੀਗੜ੍ਹ ਅਤੇ ਜਲੰਧਰ ਦੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਹੈ, ਜਦੋਂ ਕਿ ਦਸੂਹਾ ਪੁੱਜੇ 3 ਜ਼ਖਮੀਆਂ ਵਿਚੋਂ ਇਕ ਪੁਲਿਸ ਮੁਲਾਜ਼ਮ ਸ਼ਾਲੂ ਰਾਣਾ ਦੀ ਮੌਤ ਹੋ ਜਾਣ ਕਾਰਨ ਉੱਥੇ ਦੋ ਮੁਲਾਜ਼ਮ ਜ਼ੇਰੇ ਇਲਾਜ ਹਨ। ਹਾਦਸੇ ‘ਚ ਮਾਰਿਆ ਗਿਆ ਪੁਲਿਸ ਕਾਂਸਟੇਬਲ ਡਰਾਈਵਰ ਗੁਰਪ੍ਰੀਤ ਸਿੰਘ ਗੋਪੀ ਪੁਲਿਸ ਲਾਈਨ ਗੁਰਦਾਸਪੁਰ ‘ਚ ਤਾਇਨਾਤ ਸੀ ਅਤੇ ਗੁਰਦਾਸਪੁਰ ਦੇ ਪਿੰਡ ਅਮੀਪੁਰ ਦਾ ਰਹਿਣ ਵਾਲਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *